Sir ji you are my inspiration mujhe aapke gane hypnotize ker dete hai mujhe un gano ki lat lag jati hai.mujhe aap jaisa hi banna hai. Sir ho sake to is comment ka reply ker dena please. Pranam sir .
Kyaa baat hai.. ❤❤❤ England di thandi raat nu kam to ghar aaunde suneya.. maja aa gya...❤❤❤ Jama ni thand lagi.. Morning de 2:30 AM Hoye hai 15th Nov. Gurpurab di lakh lakh vadhaai.❤
ਉਹ ਬਾਬਾ ਰਬਾਬਾਂ ਨੂੰ ਜਪੁਜੀ ਸੁਣਾਉਂਦਾ !
ਉਹ ਨਾਨਕ ਜੋ ਨਦੀਆਂ ਪਹਾੜਾਂ ਤੋਂ ਲਾਹੁੰਦਾ !
ਇਹ ਓਸੇ ਨਦਰ ਦਾ ਨਿਆਰਾ ਇਸ਼ਾਰਾ ;
ਜੋ ਸੁਰ ਦੇ ਕੇ ਸਰਤਾਜ ਤੋਂ ਹੈ ਗਵਾਉਂਦਾ !!
On this sacred occasion of Gurpurab, by recitation of Sri 𝐉𝐚𝐩𝐣𝐢 𝐒𝐚𝐡𝐢𝐛 Ji, we tried to hold a drop from the boundless & sublime flow of wondrous grace. With the blessings of the devotional congregation (Sangat) may this humble offering be accepted in the divine presence (Huzur) of 𝐆𝐮𝐫𝐮 𝐍𝐚𝐧𝐚𝐤 Patshah Ji. - 🤲🏽#satindersartaaj
ਗੁਰਪੁਰਬ ਦੇ ਇਸ ਪਾਵਨ ਅਵਸਰ ’ਤੇ ਸ਼੍ਰੀ ਜਪੁਜੀ ਸਾਹਿਬ ਜੀ ਦੇ ਪਾਠ ਦਾ ਗਾਇਨ ਕਰਕੇ ਉਸ ਅਲੌਕਿਕ ਜਲੑਵਾਮਈ ਵਿਸਮਾਦ ਦੇ ਅਥਾਹ ਵਹਿਣ ਵਿੱਚੋਂ ਇੱਕ ਬੁੱਕ ਭਰਨ ਦੀ ਕੋਸ਼ਿਸ਼ ਕੀਤੀ ਹੈ ਜੀ ! ਆਪ ਸਭ ਸੰਗਤ ਦੀਆਂ ਅਸੀਸਾਂ ਨਾਲ਼ ਗੁਰੂ ਨਾਨਕ ਪਾਤਸ਼ਾਹ ਜੀ ਦੇ ਹੁਜ਼ੂਰ ਹਾਜ਼ਰੀ ਪਰਵਾਨ ਹੋਵੇ ਜੀ ।🤲🏽- ਸਤਿੰਦਰ ਸਰਤਾਜ 🙏🏻 𝐆𝐮𝐫𝐩𝐮𝐫𝐚𝐛 𝐌𝐮𝐛𝐚𝐫𝐚𝐤 𝐇𝐨𝐯𝐞𝐲 𝐉𝐢
Waheguru ji❤
ਵਾਹਿਗੁਰੂ ਜੀ ਮੇਹਰ ਕਰਨ ❤
Sir ji you are my inspiration mujhe aapke gane hypnotize ker dete hai mujhe un gano ki lat lag jati hai.mujhe aap jaisa hi banna hai. Sir ho sake to is comment ka reply ker dena please. Pranam sir .
May waheguru always bless with best of virtues to my Artist Monk .
Waheguru ji
ਆਨੰਦ ਸਾਹਿਬ, ਗੁਰੂ ਅਮਰਦਾਸ ਸਾਹਿਬ ਦੇ ਪ੍ਰਕਾਸ਼ ਪੁਰਬ ਦਿਹਾੜੇ ਤੇ । ਬੇਨਤੀ ਕਬੂਲ ਕਰਿਓ ਜੀਉ।
ਹਾਏ ਮੇਰੇ ਵਾਹਿਗੁਰੂ ਜੀ ਇਕ ਤਾ ਮੇਰੇ ਬਾਬੇ ਦੀ ਬਾਣੀ ਉਪਰੋ ਸਰਤਾਜ ਗਾ ਰਿਹਾ ਖੁਸ਼ੀ ਦਾ ਕੋਈ ਟਿਕਾਣਾ ਨਹੀਂ 🙏🙏
❤
❤❤
❤❤❤❤❤
❤❤❤❤❤
❤❤❤
ਹੁਣ ਰੋਜ਼ ਸਵੇਰੇ ਘਰ ਵਿੱਚ ਚਲਿਆ ਕਰੂ ਇਹੀ ਗੁਰਬਾਣੀ 🙏🙏
Ji bilkul
Sahi Kiha Ji Tusi
Mere Daily Chalda hai Ji
Waheguru
ਵੀਰਜੀ , ਇਹ ਪਹਿਲਾਂ ਹੀ ਚਲਣੀ ਚਾਹੀਦੀ ਸੀ।
ਇਹ ਸਾਡਾ ਨਿੱਤਨੇਮ ਹੈ।
ਆਵਾਜ਼ ਬਦਲ ਗਈ, ਬਾਣੀ ਤੇ ਓਹੀ ਹੈ ਵੀਰ।
ਮੇਰੇ ਬਾਬੇ ਨਾਨਕ ਦੀ ਬਾਣੀ ਇਵੇਂ ਹੀ ਗਾਈ ਜਾਣੀ ਚਾਹੀਦੀ ਐ,ਬਹੁਤ ਸਕੂਨ ਮਿਲਦਾ ਸੁਣ ਕੇ
Thanks for all 🙏🏻🙏🏻🙏🏻🙏🏻
Coment: ,Mere Amrit vele nu chaar Chan lag gaye. Jiunda reh putra. Raj ke bania gaye. Rab , baba Nanak tere te mehar sda bnaii rakhe.
@@amarkaur5430 thank you so much 🙏🏻🙏🏻🙏🏻🙏🏻🙏🏻
Guru Nanak sahib * not baba for sikhs understand
ਗੁਰਪੁਰਬ ਤੇ ਸਤਿੰਦਰ ਸਰਤਾਜ ਦਾ ਤੌਹਫਾ 😊😊❤,💐💐🤗🙏 ਜੀਓ, ਵਾਹਿਗੁਰੂ ਜੀ 🙏💐😊
Most wonderful gift from sir ji
ਗੁਰਪੂਰਬ ਵਾਲ਼ੇ ਦਿਨ ਤੋਂ ਜਪਜੀ ਸਾਹਿਬ ਨੂੰ ਸਮਝਣ ਦੀ ਕੋਸ਼ਿਸ਼ ਕਰ ਰਿਹਾ ਹਾਂ। ਤੁਹਾਡੇ ਸਹਿਯੋਗ ਦਾ ਧੰਨਵਾਦ। ਸੰਜੇ ਕੁਮਾਰ ਪਟਿਆਲਾ ਪੰਜਾਬ ਤੋਂ।
ਅਕਾਲ ਪੁਰਖ, ਵਾਹਿਗੁਰੂ ਜੀ ਅਾਪ ਜੀ ਤੇ ਮਿਹਰ ਕਰਨ I
ਅਕਾਲ ਸਹਾਏ🙏🏻🙏🏻
Samjan di nahi amal karna chahida appa nu🙏🏻
ruclips.net/p/PLALwXX93DUBbsYeLAx0-Foafk2TqBv_UX
@@rachna7683ਸਮਝਣਾ ਪਹਿਲਾ ਕਦਮ ਆ ਤੇ ਫਿਰ ਅਮਲ ਕਰਨਾ🙏
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥
ਗਿਆਨ ਖੰਡ ਵਿਚ ਭਾਵ, ਮਨੁੱਖ ਦੀ ਗਿਆਨ ਅਵਸਥਾ ਵਿਚ ਗਿਆਨ ਹੀ ਬਲਵਾਨ ਹੁੰਦਾ ਹੈ।
ਤਿਥੈ ਨਾਦ ਬਿਨੋਦ ਕੋਡ ਅਨੰਦੁ ॥
ਇਸ ਅਵਸਥਾ ਵਿਚ ਮਾਨੋ ਸਭ ਰਾਗਾਂ, ਤਮਾਸ਼ਿਆਂ ਤੇ ਕੌਤਕਾਂ ਦਾ ਸੁਆਦ ਆ ਜਾਂਦਾ ਹੈ।
ਸਰਮ ਖੰਡ ਕੀ ਬਾਣੀ ਰੂਪੁ ॥
ਉੱਦਮ ਅਵਸਥਾ ਦੀ ਬਨਾਵਟ ਸੁੰਦਰਤਾ ਹੈ ਭਾਵ, ਇਸ ਅਵਸਥਾ ਵਿਚ ਆ ਕੇ ਮਨ ਦਿਨੋ ਦਿਨ ਸੋਹਣਾ ਬਣਨਾ ਸ਼ੁਰੂ ਹੋ ਜਾਂਦਾ ਹੈ।
ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥
ਇਸ ਅਵਸਥਾ ਵਿਚ ਨਵੀਂ ਘਾੜਤ ਦੇ ਕਾਰਨ ਮਨ ਬਹੁਤ ਸੋਹਣਾ ਘੜਿਆ ਜਾਂਦਾ ਹੈ।
ਤਾ ਕੀਆ ਗਲਾ ਕਥੀਆ ਨਾ ਜਾਹਿ ॥
ਉਸ ਅਵਸਥਾ ਦੀਆਂ ਗੱਲਾਂ ਬਿਆਨ ਨਹੀਂ ਕੀਤੀਆਂ ਜਾ ਸਕਦੀਆਂ।
ਜੇ ਕੋ ਕਹੈ ਪਿਛੈ ਪਛੁਤਾਇ ॥
ਜੇ ਕੋਈ ਮਨੁੱਖ ਬਿਆਨ ਕਰਦਾ ਹੈ, ਤਾਂ ਪਿੱਛੋਂ ਪਛੁਤਾਉਂਦਾ ਹੈ ਕਿਉਂਕਿ ਉਹ ਬਿਆਨ ਕਰਨ ਦੇ ਅਸਮਰਥ ਰਹਿੰਦਾ ਹੈ।
ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥
ਉਸ ਮਿਹਨਤ ਵਾਲੀ ਅਵਸਥਾ ਵਿਚ ਮਨੁੱਖ ਦੀ ਸੁਰਤ ਤੇ ਮਤ ਘੜੀ ਜਾਂਦੀ ਹੈ, ਭਾਵ, ਸੁਰਤ ਤੇ ਮਤ ਉੱਚੀ ਹੋ ਜਾਂਦੀ ਹੈ ਅਤੇ ਮਨ ਵਿਚ ਜਾਗ੍ਰਤ ਪੈਦਾ ਹੋ ਜਾਂਦੀ ਹੈ।
ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥
ਸਰਮ ਖੰਡ ਵਿਚ ਦੇਵਤਿਆਂ ਤੇ ਸਿੱਧਾਂ ਵਾਲੀ ਅਕਲ ਮਨੁੱਖ ਦੇ ਅੰਦਰ ਬਣ ਜਾਂਦੀ ਹੈ।
ਮੇਰੇ ਤਾਂ ਅੰਦਰ ਦੀ ਗੱਲ ਪੜ ਲਈ ਵਾਹਿਗੁਰੂ ਤੁਸੀਂ
ਤੇ ਮੰਨ ਵੀ ਲਈ ਕੇ ਸਰਤਾਜ ਗੁਰਬਾਣੀ ਗਾਉਣ
ਸੁਕ੍ਰਿਆ ਵਾਹਿਗੁਰੂ🙏🙏🙏🙏
ਖੁਦ ਨੂੰ ਉਚਾ ਨੀਂ ਸਮਝਿਆ ਕਦੇ ਕਿਸੇ ਨਾਲੋ , ਤੇ ਨੀਵਾਂ ਮਹਿਸੁਸ ਮਾਲਕ ਨੇਂ ਕਦੇ ਹੋਣ ਨੀਂ ਦਿੱਤਾ ! ਵਾਹਿਗੁਰੂ ਜੀ
Ujvbbb
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ ਬੋਲ਼ੇ ਸੋ ਨਿਹਾਲ ਸਤਿ ਸ਼੍ਰੀ ਅਕਾਲ 👏👏
ਸੁਣਿਐ ਸਤੁ ਸੰਤੋਖੁ ਗਿਆਨੁ ॥
ਰੱਬ ਦੇ ਨਾਮ ਵਿਚ ਜੁੜਨ ਨਾਲ ਹਿਰਦੇ ਵਿਚ ਦਾਨ ਦੇਣ ਦਾ ਸੁਭਾਉ, ਸੰਤੋਖ ਤੇ ਪ੍ਰਕਾਸ਼ ਪਰਗਟ ਹੋ ਜਾਂਦਾ ਹੈ।
ਸੁਣਿਐ ਅਠਸਠਿ ਕਾ ਇਸਨਾਨੁ ॥
ਮਾਨੋ, ਅਠਾਹਠ ਤੀਰਥਾਂ ਦਾ ਇਸ਼ਨਾਨ ਹੀ ਹੋ ਜਾਂਦਾ ਹੈ ਭਾਵ, ਅਠਾਰਠ ਤੀਰਥਾਂ ਦੇ ਇਸ਼ਨਾਨ ਨਾਮ ਜਪਣ ਦੇ ਵਿਚ ਹੀ ਆ ਜਾਂਦੇ ਹਨ।
ਸੁਣਿਐ ਪੜਿ ਪੜਿ ਪਾਵਹਿ ਮਾਨੁ ॥
ਜੋ ਸਤਕਾਰ ਮਨੁੱਖ ਵਿੱਦਿਆ ਪੜ੍ਹ ਕੇ ਪਾਂਦੇ ਹਨ, ਉਹ ਭਗਤ ਜਨਾਂ ਨੂੰ ਅਕਾਲ ਪੁਰਖ ਦੇ ਨਾਮ ਵਿਚ ਜੁੜ ਕੇ ਹੀ ਮਿਲ ਜਾਂਦਾ ਹੈ।
ਸੁਣਿਐ ਲਾਗੈ ਸਹਜਿ ਧਿਆਨੁ ॥
ਨਾਮ ਸੁਣਨ ਦਾ ਸਦਕਾ ਅਡੋਲਤਾ ਵਿਚ ਚਿੱਤ ਦੀ ਬ੍ਰਿਤੀ ਟਿਕ ਜਾਂਦੀ ਹੈ।
ਨਾਨਕ ਭਗਤਾ ਸਦਾ ਵਿਗਾਸੁ ॥
ਹੇ ਨਾਨਕ! ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ।
ਸੁਣਿਐ ਦੂਖ ਪਾਪ ਕਾ ਨਾਸੁ ॥੧੦॥
ਕਿਉਂਕਿ ਅਕਾਲ ਪੁਰਖ ਦੀ ਸਿਫ਼ਤ-ਸਾਲਾਹ ਸੁਣਨ ਨਾਲ ਮਨੁੱਖ ਦੇ ਦੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ।
ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
ਉਹ ਦਰ-ਘਰ ਬੜਾ ਹੀ ਅਸਚਰਜ ਹੈ ਜਿੱਥੇ ਬਹਿ ਕੇ, ਹੇ ਨਿਰੰਕਾਰ! ਤੂੰ ਸਾਰੇ ਜੀਵਾਂ ਦੀ ਸੰਭਾਲ ਕਰ ਰਿਹਾ ਹੈਂ।
ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥
ਤੇਰੀ ਇਸ ਰਚੀ ਹੋਈ ਕੁਦਰਤ ਵਿਚ ਅਨੇਕਾਂ ਤੇ ਅਣਗਿਣਤ ਵਾਜੇ ਤੇ ਰਾਗ ਹਨ; ਬੇਅੰਤ ਹੀ ਜੀਵ ਉਹਨਾਂ ਵਾਜਿਆਂ ਨੂੰ ਵਜਾਣ ਵਾਲੇ ਹਨ।
ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥
ਰਾਗਣੀਆਂ ਸਣੇ ਬੇਅੰਤ ਹੀ ਰਾਗ ਕਹੇ ਜਾਂਦੇ ਹਨ ਅਤੇ ਅਨੇਕਾਂ ਹੀ ਜੀਵ ਇਹਨਾਂ ਰਾਗਾਂ ਦੇ ਗਾਉਣ ਵਾਲੇ ਹਨ ਜੋ ਤੈਨੂੰ ਗਾ ਰਹੇ ਹਨ!
ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥
ਹੇ ਨਿਰੰਕਾਰ! ਪਉਣ, ਪਾਣੀ, ਅਗਨੀ ਤੇਰੇ ਗੁਣ ਗਾ ਰਹੇ ਹਨ। ਧਰਮ-ਰਾਜ ਤੇਰੇ ਦਰ 'ਤੇ ਖਲੋ ਕੇ ਤੈਨੂੰ ਵਡਿਆਇ ਰਿਹਾ ਹੈ।
ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥
ਉਹ ਚਿੱਤਰ-ਗੁਪਤ ਭੀ ਜੋ ਜੀਵਾਂ ਦੇ ਚੰਗੇ-ਮੰਦੇ ਕਰਮਾਂ ਦੇ ਲੇਖੇ ਲਿਖਣੇ ਜਾਣਦੇ ਹਨ, ਅਤੇ ਜਿਨ੍ਹਾਂ ਦੇ ਲਿਖੇ ਹੋਏ ਨੂੰ ਧਰਮ-ਰਾਜ ਵਿਚਾਰਦਾ ਹੈ, ਤੇਰੀਆਂ ਵਡਿਆਈਆਂ ਕਰ ਰਹੇ ਹਨ।
ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥
ਹੇ ਅਕਾਲ ਪੁਰਖ! ਦੇਵੀਆਂ, ਸ਼ਿਵ ਤੇ ਬ੍ਰਹਮਾ, ਜੋ ਤੇਰੇ ਸਵਾਰੇ ਹੋਏ ਹਨ, ਤੈਨੂੰ ਗਾ ਰਹੇ ਹਨ।
ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
ਕਈ ਇੰਦਰ ਆਪਣੇ ਤਖ਼ਤ 'ਤੇ ਬੈਠੇ ਹੋਏ ਦੇਵਤਿਆਂ ਸਮੇਤ ਤੇਰੇ ਦਰ 'ਤੇ ਤੈਨੂੰ ਸਲਾਹ ਰਹੇ ਹਨ।
ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥
ਸਿੱਧ ਲੋਕ ਸਮਾਧੀਆਂ ਲਾ ਕੇ ਤੈਨੂੰ ਗਾ ਰਹੇ ਹਨ, ਸਾਧ ਵਿਚਾਰ ਕਰ ਕਰ ਕੇ ਤੈਨੂੰ ਸਲਾਹ ਰਹੇ ਹਨ।
ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥
ਜਤ-ਧਾਰੀ, ਦਾਨ ਕਰਨ ਵਾਲੇ ਤੇ ਸੰਤੋਖ ਵਾਲੇ ਪੁਰਸ਼ ਤੇਰੇ ਗੁਣ ਗਾ ਰਹੇ ਹਨ ਅਤੇ ਬੇਅੰਤ ਤਕੜੇ ਸੂਰਮੇ ਤੇਰੀਆਂ ਵਡਿਆਈਆਂ ਕਰ ਰਹੇ ਹਨ।
ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥
ਹੇ ਅਕਾਲ ਪੁਰਖ! ਪੰਡਿਤ ਤੇ ਮਹਾਂਰਿਖੀ ਜੋ ਵੇਦਾਂ ਨੂੰ ਪੜ੍ਹਦੇ ਹਨ, ਵੇਦਾਂ ਸਣੇ ਤੈਨੂੰ ਗਾ ਰਹੇ ਹਨ।
ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥
ਸੁੰਦਰ ਇਸਤ੍ਰੀਆਂ, ਜੋ ਸੁਰਗ, ਮਾਤ-ਲੋਕ ਤੇ ਪਾਤਾਲ ਵਿਚ ਭਾਵ, ਹਰ ਥਾਂ ਮਨੁੱਖ ਦੇ ਮਨ ਨੂੰ ਮੋਹ ਲੈਂਦੀਆਂ ਹਨ, ਤੈਨੂੰ ਗਾ ਰਹੀਆਂ ਹਨ।
ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
ਹੇ ਨਿਰੰਕਾਰ! ਤੇਰੇ ਪੈਦਾ ਕੀਤੇ ਹੋਏ ਰਤਨ ਅਠਾਹਠ ਤੀਰਥਾਂ ਸਮੇਤ ਤੈਨੂੰ ਗਾ ਰਹੇ ਹਨ।
ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥
ਵੱਡੇ ਬਲ ਵਾਲੇ ਜੋਧੇ ਤੇ ਸੂਰਮੇ ਤੇਰੀ ਸਿਫ਼ਤ ਕਰ ਰਹੇ ਹਨ। ਚੌਹਾਂ ਹੀ ਖਾਣੀਆਂ ਦੇ ਜੀਅ ਜੰਤ ਤੈਨੂੰ ਗਾ ਰਹੇ ਹਨ।
ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥
ਸਾਰੀ ਸ੍ਰਿਸ਼ਟੀ, ਸ੍ਰਿਸ਼ਟੀ ਦੇ ਸਾਰੇ ਖੰਡ ਅਤੇ ਚੱਕਰ, ਜੋ ਤੂੰ ਪੈਦਾ ਕਰ ਕੇ ਟਿਕਾ ਰਖੇ ਹਨ, ਤੈਨੂੰ ਗਾਉਂਦੇ ਹਨ।
ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
ਹੇ ਅਕਾਲ ਪੁਰਖ! ਅਸਲ ਵਿਚ ਤਾਂ ਉਹੋ ਤੇਰੇ ਪ੍ਰੇਮ ਵਿਚ ਰੱਤੇ ਰਸੀਏ ਭਗਤ ਜਨ ਤੈਨੂੰ ਗਾਉਂਦੇ ਹਨ ਭਾਵ, ਉਹਨਾਂ ਦਾ ਹੀ ਗਾਉਣਾ ਸਫਲ ਹੈ ਜੋ ਤੈਨੂੰ ਚੰਗੇ ਲੱਗਦੇ ਹਨ।
ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥
ਅਨੇਕਾਂ ਹੋਰ ਜੀਵ ਤੈਨੂੰ ਗਾ ਰਹੇ ਹਨ, ਜਿਹੜੇ ਮੈਥੋਂ ਗਿਣੇ ਭੀ ਨਹੀਂ ਜਾ ਸਕਦੇ। ਭਲਾ ਨਾਨਕ ਵਿਚਾਰਾ ਕੀਹ ਵਿਚਾਰ ਕਰ ਸਕਦਾ ਹੈ?
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
ਉਹ ਅਕਾਲ ਪੁਰਖ ਸਦਾ-ਥਿਰ ਹੈ। ਉਹ ਮਾਲਕ ਸੱਚਾ ਹੈ, ਉਸ ਦੀ ਵਡਿਆਈ ਭੀ ਸਦਾ ਅਟੱਲ ਹੈ।
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਜਿਸ ਅਕਾਲ ਪੁਰਖ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਐਸ ਵੇਲੇ ਮੌਜੂਦ ਹੈ, ਸਦਾ ਰਹੇਗਾ। ਨਾਹ ਉਹ ਜੰਮਿਆ ਹੈ ਅਤੇ ਨਾਹ ਹੀ ਮਰੇਗਾ।
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
ਜਿਸ ਅਕਾਲ ਪੁਰਖ ਨੇ ਕਈ ਰੰਗਾਂ, ਕਿਸਮਾਂ ਅਤੇ ਜਿਨਸਾਂ ਦੀ ਮਾਇਆ ਰਚ ਦਿੱਤੀ ਹੈ।
ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥
ਉਹ ਜਿਵੇਂ ਉਸ ਦੀ ਰਜ਼ਾ ਹੈ, ਭਾਵ, ਜੇਡਾ ਵੱਡਾ ਆਪ ਹੈ ਓਡੇ ਵੱਡੇ ਜਿਗਰੇ ਨਾਲ ਜਗਤ ਨੂੰ ਰਚ ਕੇ ਆਪਣੇ ਪੈਦਾ ਕੀਤੇ ਹੋਏ ਦੀ ਸੰਭਾਲ ਭੀ ਕਰ ਰਿਹਾ ਹੈ।
ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥
ਜੋ ਕੁਝ ਅਕਾਲ ਪੁਰਖ ਨੂੰ ਭਾਉਂਦਾ ਹੈ, ਉਹੋ ਹੀ ਕਰੇਗਾ, ਕਿਸੇ ਜੀਵ ਪਾਸੋਂ ਅਕਾਲ ਪੁਰਖ ਅੱਗੇ ਹੁਕਮ ਨਹੀਂ ਕੀਤਾ ਜਾ ਸਕਦਾ ਉਸ ਨੂੰ ਇਹ ਨਹੀਂ ਆਖ ਸਕਦੇ-'ਇਉਂ ਨ ਕਰੀਂ, ਇਉਂ ਕਰ'।
ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥
ਅਕਾਲ ਪੁਰਖ ਪਾਤਿਸ਼ਾਹ ਹੈ, ਪਾਤਿਸ਼ਾਹਾਂ ਦਾ ਭੀ ਪਾਤਿਸ਼ਾਹ ਹੈ। ਹੇ ਨਾਨਕ! ਜੀਵਾਂ ਨੂੰ ਉਸ ਦੀ ਰਜ਼ਾ ਵਿਚ ਰਹਿਣਾ ਹੀ ਫਬਦਾ ਹੈ।
❤
ਗੁਰੂ ਪੁਰਵ ਦੀਆਂ ਫ਼ੇਰ ਸਾਰੀਆਂ ਵਧਾਈਆਂ ਜੀ 👏 ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ 🙏🙏
ਗੁਰਪੁਰਬ ਦੀਆਂ ਸਾਰੇ ਦੇਸ਼ ਵਾਸੀਆਂ ਨੂੰ ਪ੍ਰਦੇਸ਼ ਵਾਸੀਆਂ ਨੂੰ ਤਹਿ ਦਿਲ ਤੋਂ ਲੱਖ ਲੱਖ ਵਧਾਈਆਂ ਹੋਣ ਜੀ ਬਾਬਾ ਨਾਨਕ ਜੀ ਸਭਨੀ ਥਾਈ 🙏🙇🌍🌹💐🌺🪷🌷🪔
ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ
ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥
ਜੇ ਕਿਸੇ ਮਨੁੱਖ ਦੀ ਉਮਰ ਚਾਰ ਜੁਗਾਂ ਜਿਤਨੀ ਹੋ ਜਾਏ, ਨਿਰੀ ਇਤਨੀ ਹੀ ਨਹੀਂ, ਸਗੋਂ ਜੇ ਇਸ ਤੋਂ ਭੀ ਦਸ ਗੁਣੀ ਹੋਰ ਉਮਰ ਹੋ ਜਾਏ,
ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥
ਜੇ ਉਹ ਸਾਰੇ ਸੰਸਾਰ ਵਿਚ ਭੀ ਪਰਗਟ ਹੋ ਜਾਏ ਅਤੇ ਹਰੇਕ ਮਨੁੱਖ ਉਸ ਦੇ ਪਿੱਛੇ ਲੱਗ ਕੇ ਤੁਰੇ।
ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥
ਜੇ ਉਹ ਚੰਗੀ ਨਾਮਵਰੀ ਖੱਟ ਕੇ ਸਾਰੇ ਸੰਸਾਰ ਵਿਚ ਸ਼ੋਭਾ ਭੀ ਪ੍ਰਾਪਤ ਕਰ ਲਏ।
ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥
ਪਰ ਜੇਕਰ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਵਿਚ ਨਹੀਂ ਆ ਸਕਦਾ, ਤਾਂ ਉਹ ਉਸ ਬੰਦੇ ਵਰਗਾ ਹੈ ਜਿਸ ਦੀ ਕੋਈ ਖ਼ਬਰ ਭੀ ਨਹੀਂ ਪੁੱਛਦਾ ਭਾਵ, ਇਤਨੀ ਮਾਣ ਵਡਿਆਈ ਵਾਲਾ ਹੁੰਦਿਆਂ ਭੀ ਅਸਲ ਵਿਚ ਨਿਆਸਰਾ ਹੀ ਹੈ।
ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥
ਸਗੋਂ ਅਜਿਹਾ ਮਨੁੱਖ ਅਕਾਲ ਪੁਰਖ ਦੇ ਸਾਹਮਣੇ ਇਕ ਮਮੂਲੀ ਜਿਹਾ ਕੀੜਾ ਹੈ "ਖਸਮੈ ਨਦਰੀ ਕੀੜਾ ਆਵੈ" ਆਸਾ ਮ: ੧ ਅਕਾਲ ਪੁਰਖ ਉਸ ਨੂੰ ਦੋਸੀ ਥਾਪ ਕੇ ਉਸ ਉੱਤੇ ਨਾਮ ਨੂੰ ਭੁੱਲਣ ਦਾ ਦੋਸ਼ ਲਾਉਂਦਾ ਹੈ।
ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥
ਹੇ ਨਾਨਕ! ਉਹ ਅਕਾਲ ਪੁਰਖ ਗੁਣ-ਹੀਨ ਮਨੁੱਖ ਵਿੱਚ ਗੁਣ ਪੈਦਾ ਕਰ ਦੇਂਦਾ ਹੈ ਤੇ ਗੁਣੀ ਮਨੁੱਖਾਂ ਨੂੰ ਭੀ ਗੁਣ ਉਹੀ ਬਖ਼ਸ਼ਦਾ ਹੈ।
ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥
ਇਹੋ ਜਿਹਾ ਕੋਈ ਹੋਰ ਨਹੀਂ ਦਿੱਸਦਾ, ਜੋ ਨਿਰਗੁਣ ਜੀਵ ਨੂੰ ਕੋਈ ਗੁਣ ਦੇ ਸਕਦਾ ਹੋਵੇ। ਭਾਵ ਪ੍ਰਭੂ ਦੀ ਮਿਹਰ ਦੀ ਨਜ਼ਰ ਹੀ ਉਸ ਨੂੰ ਉੱਚਾ ਕਰ ਸਕਦੀ ਹੈ, ਲੰਮੀ ਉਮਰ ਤੇ ਜਗਤ ਦੀ ਸ਼ੋਭਾ ਸਹਾਇਤਾ ਨਹੀਂ ਕਰਦੀ।
❤
❤@@JaswinderKaur-u1m
❤
ਤੁਸੀਂ ਇਹ ਵਿਆਖਿਆ ਕਿੱਥੇ ਪੜ੍ਹੀ ਹੈ , ਕਿਉਂਕਿ ਜੋ ਗੁਟਕਾ ਸਾਹਿਬ ਮੇਰੇ ਕੋਲ ਹੈ ਉਸ ਵਿੱਚ ਕੁਛ ਹੋਰ ਅਰਥ ਨੇ , ਤੁਸੀਂ ਜਿਹੜੇ ਅਰਥ ਕੀਤੇ ਨੇ ਇਹ ਜਾਦਾ ਸਹੀ ਲੱਗ ਰਹੇ ਨੇ ।
ਹਰ ਪਾਸੇ ਹੋਈਆਂ ਰੁਸਣਾਈਆਂ ਬਾਬਾ ਨਾਨਕਾ '
ਜਦੋਂ ਦੀਆਂ ਤੇਰੇ ਨਾਲ ਲਾਈਆਂ ਬਾਬਾ ਨਾਨਕਾ '
ਤੇਰੇ ਹੀ ਭੰਡਾਰਿਆ ਚੋ ਚੱਲਦਾ ਏ ਘਰ ਸਾਡਾ '
ਸਭ ਦੀਆਂ ਭੁੱਖਾਂ ਤੂੰ ਮਿਟਾਈਆਂ ਬਾਬਾ ਨਾਨਕਾ '
ਦਿੱਤਾ ਤੂੰ ਨਿਮਾਣਿਆਂ ਨੂੰ ਮਾਣ ਬਾਬਾ ਨਾਨਕਾ '
ਜਾਵਾਂ ਤੇਰੇ ਉਤੋ ਕੁਰਬਾਨ ਬਾਬਾ ਨਾਨਕਾ '
ਲੀਲਾਂ ਗੁਰਮੀਤ ਤੇਰੇ ਦਰ ਤੋਂ ਏ ਬਣਿਆ '
ਤੂੰਹੀਓ ਮੈਨੂੰ ਬਖ਼ਸੀ ਪਛਾਣ ਬਾਬਾ ਨਾਨਕਾ '
ਧੰਨ ਧੰਨ ਗੁਰੂ ਰਾਮਦਾਸ ਸਹਿਬ ਜੀ ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀਧੰਨ ਏ ਤੂੰ ਧੰਨ ਤੇਰੀ ਬਾਣੀ ਨਿਰੰਕਾਰ
🙂🌷🙏🌷Satnam Shree Wahe Guru Ji !! 🌷🙏🌷
ਪੰਚ ਪਰਵਾਣ ਪੰਚ ਪਰਧਾਨੁ ॥
ਜਿਨ੍ਹਾਂ ਮਨੁੱਖਾਂ ਦੀ ਸੁਰਤ ਨਾਮ ਵਿਚ ਜੁੜੀ ਰਹਿੰਦੀ ਹੈ ਤੇ ਜਿਨ੍ਹਾਂ ਦੇ ਅੰਦਰ ਪ੍ਰਭੂ ਵਾਸਤੇ ਲਗਨ ਬਣ ਜਾਂਦੀ ਹੈ ਉਹੀ ਮਨੁੱਖ ਇੱਥੇ ਜਗਤ ਵਿਚ ਮੰਨੇ-ਪ੍ਰਮੰਨੇ ਰਹਿੰਦੇ ਹਨ ਅਤੇ ਸਭ ਦੇ ਆਗੂ ਹੁੰਦੇ ਹਨ।
ਪੰਚੇ ਪਾਵਹਿ ਦਰਗਹਿ ਮਾਨੁ ॥
ਅਕਾਲ ਪੁਰਖ ਦੀ ਦਰਗਾਹ ਵਿਚ ਭੀ ਉਹ ਪੰਚ ਜਨ ਹੀ ਆਦਰ ਪਾਂਦੇ ਹਨ।
ਪੰਚੇ ਸੋਹਹਿ ਦਰਿ ਰਾਜਾਨੁ ॥
ਰਾਜ-ਦਰਬਾਰਾਂ ਵਿਚ ਭੀ ਉਹ ਪਂਚ ਜਨ ਹੀ ਸੋਭਦੇ ਹਨ।
ਪੰਚਾ ਕਾ ਗੁਰੁ ਏਕੁ ਧਿਆਨੁ ॥
ਇਹਨਾਂ ਪੰਚ ਜਨਾਂ ਦੀ ਸੁਰਤ ਦਾ ਨਿਸ਼ਾਨਾ ਕੇਵਲ ਇਕ ਗੁਰੂ ਹੀ ਹੈ ਭਾਵ, ਇਹਨਾਂ ਦੀ ਸੁਰਤ ਗੁਰ-ਸ਼ਬਦ ਵਿਚ ਹੀ ਰਹਿਂਦੀ ਹੈ, ਗੁਰ-ਸ਼ਬਦ ਵਿਚ ਜੁੜੇ ਰਹਿੰਦਾ ਹੀ ਇਹਨਾਂ ਦਾ ਅਸਲ ਨਿਸ਼ਾਨਾ ਹੈ।
ਜੇ ਕੋ ਕਹੈ ਕਰੈ ਵੀਚਾਰੁ ॥
ਭਾਵੇਂ ਕੋਈ ਕਥਨ ਕਰ ਵੇਖੇ ਤੇ ਵਿਚਾਰ ਕਰ ਲਏ,
ਕਰਤੇ ਕੈ ਕਰਣੈ ਨਾਹੀ ਸੁਮਾਰੁ ॥
ਅਕਾਲ-ਪੁਰਖ ਦੀ ਕੁਦਰਤਿ ਦਾ ਕੋਈ ਲੇਖਾ ਹੀ ਨਹੀਂ ਭਾਵ, ਅੰਤ ਨਹੀਂ ਪੈ ਸਕਦਾ ਪਰ ਗੁਰ-ਸ਼ਬਦ ਵਿਚ ਜੁੜੇ ਰਹਿਣ ਦਾ ਇਹ ਸਿੱਟਾ ਨਹੀਂ ਨਿਕਲ ਸਕਦਾ ਕਿ ਕੋਈ ਮਨੁੱਖ ਪ੍ਰਭੂ ਦੀ ਰਚੀ ਸਿਸ਼੍ਰਟੀ ਦਾ ਅੰਤ ਪਾ ਸਕੇ। ਪਰਮਾਤਮਾ ਤੇ ਉਸ ਦੀ ਕੁਦਰਤਿ ਦਾ ਅੰਤ ਲੱਭਣਾ ਮਨੁੱਖ ਦੀ ਜ਼ਿੰਦਗੀ ਦਾ ਮਨੋਰਥ ਹੋ ਹੀ ਨਹੀਂ ਸਕਦਾ।
ਧੌਲੁ ਧਰਮੁ ਦਇਆ ਕਾ ਪੂਤੁ ॥
ਅਕਾਲ ਪੁਰਖ ਦਾ ਧਰਮ-ਰੂਪੀ ਬੱਝਵਾਂ ਨਿਯਮ ਹੀ ਬਲਦ ਹੈ ਜੋ ਸ੍ਰਿਸ਼ਟੀ ਨੂੰ ਕਾਇਮ ਰੱਖ ਰਿਹਾ ਹੈ। ਇਹ ਧਰਮ ਦਇਆ ਦਾ ਪੁੱਤਰ ਹੈ ਭਾਵ, ਅਕਾਲ ਪੁਰਖ ਨੇ ਆਪਣੀ ਮਿਹਰ ਕਰ ਕੇ ਸ੍ਰਿਸ਼ਟੀ ਨੂੰ ਟਿਕਾ ਰੱਖਣ ਲਈ 'ਧਰਮ' ਰੂਪ ਨਿਯਮ ਬਣਾ ਦਿੱਤਾ ਹੈ।
ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥
ਇਸ ਧਰਮ ਨੇ ਆਪਣੀ ਮਰਯਾਦਾ ਅਨੁਸਾਰ ਸੰਤੋਖੁ ਨੂੰ ਜਨਮ ਦੇ ਦਿੱਤਾ ਹੈ।
ਜੇ ਕੋ ਬੁਝੈ ਹੋਵੈ ਸਚਿਆਰੁ ॥
ਜੇ ਕੋਈ ਮਨੁੱਖ ਇਸ ਉਪਰ-ਦੱਸੀ ਵਿਚਾਰ ਨੂੰ ਸਮਝ ਲਏ, ਤਾਂ ਉਹ ਇਸ ਯੋਗ ਹੋ ਜਾਂਦਾ ਹੈ ਕਿ ਉਸ ਦੇ ਅੰਦਰ ਅਕਾਲ ਪੁਰਖ ਦਾ ਪਰਕਾਸ਼ ਹੋ ਜਾਏ।
ਧਵਲੈ ਉਪਰਿ ਕੇਤਾ ਭਾਰੁ ॥
ਨਹੀਂ ਤਾਂ, ਖ਼ਿਆਲ ਤਾਂ ਕਰੋ ਕਿ ਬਲਦ ਉੱਤੇ ਧਰਤੀ ਦਾ ਕਿਤਨਾ ਕੁ ਬੇਅੰਤ ਭਾਰ ਹੈ ਉਹ ਵਿਚਾਰਾ ਇਤਨੇ ਭਾਰ ਨੂੰ ਚੁੱਕ ਕਿਵੇਂ ਸਕਦਾ ਹੈ?
ਧਰਤੀ ਹੋਰੁ ਪਰੈ ਹੋਰੁ ਹੋਰੁ ॥
ਦੂਜੀ ਵਿਚਾਰ ਹੋਰ ਹੈ ਕਿ ਜੇ ਧਰਤੀ ਦੇ ਹੇਠ ਬਲਦ ਹੈ, ਉਸ ਬਲਦ ਨੂੰ ਸਹਾਰਾ ਦੇਣ ਲਈ ਹੇਠ ਹੋਰ ਧਰਤੀ ਹੋਈ, ਉਸ ਧਰਤੀ ਦੇ ਹੇਠਾਂ ਹੋਰ ਬਲਦ, ਉਸ ਤੋਂ ਹੇਠਾਂ ਧਰਤੀ ਦੇ ਹੇਠ ਹੋਰ ਬਲਦ, ਫੇਰ ਹੋਰ ਬਲਦ,
ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥
ਇਸੇ ਤਰ੍ਹਾਂ ਅਖ਼ੀਰਲੇ ਬਲਦ ਤੋਂ ਭਾਰ ਸਹਾਰਨ ਲਈ ਉਸ ਦੇ ਹੇਠ ਕਿਹੜਾ ਆਸਰਾ ਹੋਵੇਗਾ?
ਜੀਅ ਜਾਤਿ ਰੰਗਾ ਕੇ ਨਾਵ ॥
ਸ੍ਰਿਸ਼ਟੀ ਵਿਚ ਕਈ ਜ਼ਾਤਾਂ ਦੇ, ਕਈ ਕਿਸਮਾਂ ਦੇ ਅਤੇ ਕਈ ਨਾਵਾਂ ਦੇ ਜੀਵ ਹਨ।
ਸਭਨਾ ਲਿਖਿਆ ਵੁੜੀ ਕਲਾਮ ॥
ਇਹਨਾਂ ਸਭਨਾਂ ਨੇ ਇਕ-ਤਾਰ ਚਲਦੀ ਕਲਮ ਨਾਲ ਅਕਾਲ ਪੁਰਖ ਦੀ ਕੁਦਰਤ ਦਾ ਲੇਖਾ ਲਿਖਿਆ ਹੈ।
ਏਹੁ ਲੇਖਾ ਲਿਖਿ ਜਾਣੈ ਕੋਇ ॥
ਪਰ ਕੋਈ ਵਿਰਲਾ ਮਨੁੱਖ ਇਹ ਲੇਖਾ ਲਿਖਣਾ ਜਾਣਦਾ ਹੈ ਭਾਵ, ਪਰਮਾਤਮਾ ਦੀ ਕੁਦਰਤ ਦਾ ਅੰਤ ਕੋਈ ਭੀ ਜੀਵ ਪਾ ਨਹੀਂ ਸਕਦਾ।
ਲੇਖਾ ਲਿਖਿਆ ਕੇਤਾ ਹੋਇ ॥
ਜੇ ਲੇਖਾ ਲਿਖਿਆ ਭੀ ਜਾਏ ਤਾਂ ਇਹ ਅੰਦਾਜ਼ਾ ਨਹੀਂ ਲੱਗ ਸਕਦਾ ਕਿ ਲੇਖਾ ਕੇਡਾ ਵੱਡਾ ਹੋ ਜਾਏ।
ਕੇਤਾ ਤਾਣੁ ਸੁਆਲਿਹੁ ਰੂਪੁ ॥
ਅਕਾਲ ਪੁਰਖ ਦਾ ਬੇਅੰਤ ਬਲ ਹੈ, ਬੇਅੰਤ ਸੁੰਦਰ ਰੂਪ ਹੈ,
ਕੇਤੀ ਦਾਤਿ ਜਾਣੈ ਕੌਣੁ ਕੂਤੁ ॥
ਬੇਅੰਤ ਉਸ ਦੀ ਦਾਤ ਹੈ। ਇਸ ਦਾ ਕੌਣ ਅੰਦਾਜ਼ਾ ਲਾ ਸਕਦਾ ਹੈ?
ਕੀਤਾ ਪਸਾਉ ਏਕੋ ਕਵਾਉ ॥
ਅਕਾਲ ਪੁਰਖ ਨੇ ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ।
ਤਿਸ ਤੇ ਹੋਏ ਲਖ ਦਰੀਆਉ ॥
ਉਸ ਹੁਕਮ ਨਾਲ ਹੀ ਜ਼ਿੰਦਗੀ ਦੇ ਲੱਖਾਂ ਦਰੀਆ ਬਣ ਗਏ।
ਕੁਦਰਤਿ ਕਵਣ ਕਹਾ ਵੀਚਾਰੁ ॥
ਸੋ ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵਿਚਾਰ ਕਰ ਸਕਾਂ?
ਵਾਰਿਆ ਨ ਜਾਵਾ ਏਕ ਵਾਰ ॥
ਹੇ ਅਕਾਲ ਪੁਰਖ! ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ।
ਜੋ ਤੁਧੁ ਭਾਵੈ ਸਾਈ ਭਲੀ ਕਾਰ ॥
ਜੋ ਤੈਨੂੰ ਚੰਗਾ ਲੱਗਦਾ ਹੈ, ਉਹ ਕੰਮ ਭਲਾ ਹੈ ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ।
ਤੂ ਸਦਾ ਸਲਾਮਤਿ ਨਿਰੰਕਾਰ ॥੧੬॥
ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈ।
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜਪੋ ਜੀ
ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ
ਧੰਨ ਧੰਨ ਸਤਿਗੁਰ ਨਾਨਕ ਪਾਤਸ਼ਾਹ ਜੀ ਦੇ ਆਗਮਨ ਪੁਰਬ ਦੀਆਂ ਮੁਬਾਰਕਾਂ 🙏🙏 ਸਰਤਾਜ ਜੀ ਚੌਪਈ ਸਾਹਿਬ ਜਾਪ ਤੋਂ ਬਾਅਦ ਹੁਣ ਜਪਜੀ ਸਾਹਿਬ ਬਹੁਤ ਵਧੀਆ ਉਪਰਾਲਾ ਕਰਿਆ ਆਪਜੀ ਨੇ। ਧੰਨ ਬਾਬਾ ਗੁਰੂ ਨਾਨਕ ਦੇਵ ਜੀ 🙏🙏
ਭਰੀਐ ਹਥੁ ਪੈਰੁ ਤਨੁ ਦੇਹ ॥
ਜੇ ਹੱਥ ਜਾਂ ਪੈਰ ਜਾਂ ਸਰੀਰ ਲਿੱਬੜ ਜਾਏ,
ਪਾਣੀ ਧੋਤੈ ਉਤਰਸੁ ਖੇਹ ॥
ਤਾਂ ਪਾਣੀ ਨਾਲ ਧੋਤਿਆਂ ਉਹ ਮੈਲ ਉਤਰ ਜਾਂਦੀ ਹੈ।
ਮੂਤ ਪਲੀਤੀ ਕਪੜੁ ਹੋਇ ॥
ਜੇ ਕੋਈ ਕੱਪੜਾ ਮੂਤਰ ਨਾਲ ਗੰਦਾ ਹੋ ਜਾਏ,
ਦੇ ਸਾਬੂਣੁ ਲਈਐ ਓਹੁ ਧੋਇ ॥
ਤਾਂ ਸਾਬੁਣ ਲਾ ਕੇ ਉਸ ਨੂੰ ਧੋ ਲਈਦਾ ਹੈ।
ਭਰੀਐ ਮਤਿ ਪਾਪਾ ਕੈ ਸੰਗਿ ॥
ਪਰ ਜੇ ਮਨੁੱਖ ਦੀ ਬੁੱਧੀ ਪਾਪਾਂ ਨਾਲ ਮਲੀਨ ਹੋ ਜਾਏ,
ਓਹੁ ਧੋਪੈ ਨਾਵੈ ਕੈ ਰੰਗਿ ॥
ਤਾਂ ਉਹ ਪਾਪ ਅਕਾਲ ਪੁਰਖ ਦੇ ਨਾਮ ਵਿਚ ਪਿਆਰ ਕਰਨ ਨਾਲ ਹੀ ਧੋਇਆ ਜਾ ਸਕਦਾ ਹੈ।
ਪੁੰਨੀ ਪਾਪੀ ਆਖਣੁ ਨਾਹਿ ॥
ਹੇ ਨਾਨਕ! 'ਪੁੰਨੀ' ਜਾਂ 'ਪਾਪ' ਨਿਰਾ ਨਾਮ ਹੀ ਨਹੀਂ ਹੈ ਭਾਵ, ਨਿਰਾ ਕਹਿਣ-ਮਾਤਰ ਨਹੀਂ ਹੈ, ਸੱਚ-ਮੁੱਚ ਹੀ,
ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥
ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ।
ਆਪੇ ਬੀਜਿ ਆਪੇ ਹੀ ਖਾਹੁ ॥
ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ।
ਨਾਨਕ ਹੁਕਮੀ ਆਵਹੁ ਜਾਹੁ ॥੨੦॥
ਆਪਣੇ ਬੀਜੇ ਅਨੁਸਾਰ ਅਕਾਲ ਪੁਰਖ ਦੇ ਹੁਕਮ ਵਿਚ ਜਨਮ ਮਰਨ ਦੇ ਗੇੜ ਵਿਚ ਪਿਆ ਰਹੇਂਗਾ।
ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥
ਜਿਸ ਕਿਸੇ ਮਨੁੱਖ ਨੂੰ ਸਮਰਥਾ ਹੁੰਦੀ ਹੈ, ਉਹ ਰੱਬ ਦੇ ਤਾਣ ਨੂੰ ਗਾਉਂਦਾ ਹੈ, ਭਾਵ, ਉਸ ਦੀ ਸਿਫ਼ਤ-ਸਾਲਾਹ ਕਰਦਾ ਹੈ ਤੇ ਉਸ ਦੇ ਉਹ ਕੰਮ ਕਥਨ ਕਰਦਾ ਹੈ, ਜਿਨ੍ਹਾਂ ਤੋਂ ਉਸ ਦੀ ਵੱਡੀ ਤਾਕਤ ਪਰਗਟ ਹੋਵੇ।
ਗਾਵੈ ਕੋ ਦਾਤਿ ਜਾਣੈ ਨੀਸਾਣੁ ॥
ਕੋਈ ਮਨੁੱਖ ਉਸ ਦੀਆਂ ਦਾਤਾਂ ਨੂੰ ਹੀ ਗਾਉਂਦਾ ਹੈ, ਕਿਉਂਕਿ ਇਹਨਾਂ ਦਾਤਾਂ ਨੂੰ ਉਹ ਰੱਬ ਦੀ ਰਹਿਮਤ ਦਾ ਨਿਸ਼ਾਨ ਸਮਝਦਾ ਹੈ।
ਗਾਵੈ ਕੋ ਗੁਣ ਵਡਿਆਈਆ ਚਾਰ ॥
ਕੋਈ ਮਨੁੱਖ ਰੱਬ ਦੇ ਸੋਹਣੇ ਗੁਣ ਤੇ ਸੋਹਣੀਆਂ ਵਡਿਆਈਆਂ ਵਰਣਨ ਕਰਦਾ ਹੈ।
ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥
ਕੋਈ ਮਨੁੱਖ ਵਿੱਦਿਆ ਦੇ ਬਲ ਨਾਲ ਅਕਾਲ ਪੁਰਖ ਦੇ ਕਠਨ ਗਿਆਨ ਨੂੰ ਗਾਉਂਦਾ ਹੈ ਭਾਵ, ਸ਼ਾਸਤਰ ਆਦਿਕ ਦੁਆਰਾ ਆਤਮਕ ਫ਼ਿਲਾਸਫ਼ੀ ਦੇ ਔਖੇ ਵਿਸ਼ਿਆਂ 'ਤੇ ਵਿਚਾਰ ਕਰਦਾ ਹੈ।
ਗਾਵੈ ਕੋ ਸਾਜਿ ਕਰੇ ਤਨੁ ਖੇਹ ॥
ਕੋਈ ਮਨੁੱਖ ਇਉਂ ਗਾਉਂਦਾ ਹੈ, ਅਕਾਲ ਪੁਰਖ ਸਰੀਰ ਨੂੰ ਬਣਾ ਕੇ ਫਿਰ ਸੁਆਹ ਕਰ ਦੇਂਦਾ ਹੈ।
ਗਾਵੈ ਕੋ ਜੀਅ ਲੈ ਫਿਰਿ ਦੇਹ ॥
ਕੋਈ ਇਉਂ ਗਾਉਂਦਾ ਹੈ, ਹਰੀ ਸਰੀਰਾਂ ਵਿਚੋਂ ਜਿੰਦਾਂ ਕੱਢ ਕੇ ਫਿਰ ਦੂਜੇ ਸਰੀਰਾਂ ਵਿਚ ਪਾ ਦੇਂਦਾ ਹੈ।
ਗਾਵੈ ਕੋ ਜਾਪੈ ਦਿਸੈ ਦੂਰਿ ॥
ਕੋਈ ਮਨੁੱਖ ਆਖਦਾ ਹੈ, ਅਕਾਲ ਪੁਰਖ ਦੂਰ ਜਾਪਦਾ ਹੈ, ਦੂਰ ਦਿੱਸਦਾ ਹੈ।
ਗਾਵੈ ਕੋ ਵੇਖੈ ਹਾਦਰਾ ਹਦੂਰਿ ॥
ਪਰ ਕੋਈ ਆਖਦਾ ਹੈ, ਨਹੀਂ, ਨੇੜੇ ਹੈ, ਸਭ ਥਾਈਂ ਹਾਜ਼ਰ ਹੈ, ਸਭ ਨੂੰ ਵੇਖ ਰਿਹਾ ਹੈ।
ਕਥਨਾ ਕਥੀ ਨ ਆਵੈ ਤੋਟਿ ॥
ਹੁਕਮ ਦੇ ਵਰਣਨ ਕਰਨ ਦੀ ਤੋਟ ਨਹੀਂ ਆ ਸਕੀ ਭਾਵ, ਵਰਣਨ ਕਰ ਕਰ ਕੇ ਹੁਕਮ ਦਾ ਅੰਤ ਨਹੀਂ ਪੈ ਸਕਿਆ, ਹੁਕਮ ਦਾ ਸਹੀ ਸਰੂਪ ਨਹੀਂ ਲੱਭ ਸਕਿਆ।
ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥
ਭਾਵੇਂ ਕ੍ਰੋੜਾਂ ਹੀ ਜੀਵਾਂ ਨੇ ਬੇਅੰਤ ਵਾਰੀ ਅਕਾਲ ਪੁਰਖ ਦੇ ਹੁਕਮ ਦਾ ਵਰਣਨ ਕੀਤਾ ਹੈ।
ਦੇਦਾ ਦੇ ਲੈਦੇ ਥਕਿ ਪਾਹਿ ॥
ਦਾਤਾਰ ਅਕਾਲ ਪੁਰਖ ਸਭ ਜੀਆਂ ਨੂੰ ਰਿਜ਼ਕ ਦੇ ਰਿਹਾ ਹੈ, ਪਰ ਜੀਵ ਲੈ ਲੈ ਕੇ ਥੱਕ ਪੈਂਦੇ ਹਨ।
ਜੁਗਾ ਜੁਗੰਤਰਿ ਖਾਹੀ ਖਾਹਿ ॥
ਸਭ ਜੀਵ ਸਦਾ ਤੋਂ ਹੀ ਰੱਬ ਦੇ ਦਿੱਤੇ ਪਦਾਰਥ ਖਾਂਦੇ ਚਲੇ ਆ ਰਹੇ ਹਨ।
ਹੁਕਮੀ ਹੁਕਮੁ ਚਲਾਏ ਰਾਹੁ ॥
ਹੁਕਮ ਵਾਲੇ ਰੱਬ ਦਾ ਹੁਕਮ ਹੀ ਸੰਸਾਰ ਦੀ ਕਾਰ ਵਾਲਾ ਰਸਤਾ ਚਲਾ ਰਿਹਾ ਹੈ।
ਨਾਨਕ ਵਿਗਸੈ ਵੇਪਰਵਾਹੁ ॥੩॥
ਹੇ ਨਾਨਕ! ਉਹ ਨਿਰੰਕਾਰ ਸਦਾ ਵੇਪਰਵਾਹ ਹੈ ਤੇ ਪਰਸੰਨ ਹੈ।
ਵੀਰੇ ਤੁਹਾਨੂੰ ਕਿੰਨਾ ਗਿਆਨ ਆ ਗੁਰਬਾਣੀ ਦਾ ਵਾਹਿਗੁਰੂ ਜੀ ਰੱਬੀ ਰੂਹਾਂ ਨੂੰ ਚੜ੍ਹਦੀ ਕਲਾ ਵਿਚ ਰੱਖਣਾ
Waheguru ji waheguru ji waheguru ji waheguru ji waheguru ji waheguru ji waheguru ji waheguru ji ❤️
Waaheguru jii eh munda kehri rooh tusi bheji ai..have no words. GOD BLESS YOU.
ਆਦਿ ਸਚੁ ਜੁਗਾਦਿ ਸਚੁ ॥
ਅਕਾਲ ਪੁਰਖ ਮੁੱਢ ਤੋਂ ਹੋਂਦ ਵਾਲਾ ਹੈ, ਜੁਗਾਂ ਦੇ ਮੁੱਢ ਤੋਂ ਮੌਜੂਦ ਹੈ।
ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥
ਹੇ ਨਾਨਕ! ਇਸ ਵੇਲੇ ਭੀ ਮੌਜੂਦ ਹੈ ਤੇ ਅਗਾਂਹ ਨੂੰ ਭੀ ਹੋਂਦ ਵਾਲਾ ਰਹੇਗਾ ॥੧॥
Dhan baba Nanak,, lakh lakh vadaiya prakash purab diyaan 🙏🙏🙏🙏
ਰੂਹਾਨੀਅਤ ਵਾਲੀ ਆਵਾਜ ਤੇ ਜਪੁਜੀ ਸਾਹਿਬ ਨੇ ਹੋਰ ਵੀ ਜਿਆਦਾ ਰੰਗ ਲਾ ਤਾ
ਤੀਰਥੁ ਤਪੁ ਦਇਆ ਦਤੁ ਦਾਨੁ ॥
ਤੀਰਥ ਜਾਤ੍ਰਾ, ਤਪਾਂ ਦੀ ਸਾਧਨਾ, ਜੀਆਂ ਤੇ ਦਇਆ ਕਰਨੀ, ਦਿੱਤਾ ਹੋਇਆ ਦਾਨ ਇਹਨਾਂ ਕਰਮਾਂ ਦੇ ਵੱਟੇ,
ਜੇ ਕੋ ਪਾਵੈ ਤਿਲ ਕਾ ਮਾਨੁ ॥
ਜੇ ਕਿਸੇ ਮਨੁੱਖ ਨੂੰ ਕੋਈ ਵਡਿਆਈ ਮਿਲ ਭੀ ਜਾਏ, ਤਾਂ ਰਤਾ-ਮਾਤਰ ਹੀ ਮਿਲਦੀ ਹੈ।
ਸੁਣਿਆ ਮੰਨਿਆ ਮਨਿ ਕੀਤਾ ਭਾਉ ॥
ਪਰ ਜਿਸ ਮਨੁੱਖ ਨੇ ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜੀ ਹੈ, ਜਿਸ ਦਾ ਮਨ ਨਾਮ ਵਿਚ ਪਤੀਜ ਗਿਆ ਹੈ ਅਤੇ ਜਿਸ ਨੇ ਆਪਣੇ ਮਨ ਵਿਚ ਅਕਾਲ ਪੁਰਖ ਦਾ ਪਿਆਰ ਜਮਾਇਆ ਹੈ,
ਅੰਤਰਗਤਿ ਤੀਰਥਿ ਮਲਿ ਨਾਉ ॥
ਉਸ ਮਨੁੱਖ ਨੇ ਮਾਨੋ ਆਪਣੇ ਅੰਦਰਲੇ ਤੀਰਥ ਵਿਚ ਮਲ ਮਲ ਕੇ ਇਸ਼ਨਾਨ ਕਰ ਲਿਆ ਹੈ ਭਾਵ, ਉਸ ਮਨੁੱਖ ਨੇ ਆਪਣੇ ਅੰਦਰ ਵੱਸ ਰਹੇ ਅਕਾਲ ਪੁਰਖ ਵਿਚ ਜੁੜ ਕੇ ਚੰਗੀ ਤਰ੍ਹਾਂ ਆਪਣੇ ਮਨ ਦੀ ਮੈਲ ਲਾਹ ਲਈ ਹੈ।
ਸਭਿ ਗੁਣ ਤੇਰੇ ਮੈ ਨਾਹੀ ਕੋਇ ॥
ਮੇਰੀ ਕੋਈ ਪਾਂਇਆਂ ਨਹੀਂ ਕਿ ਮੈਂ ਤੇਰੇ ਗੁਣ ਗਾ ਸਕਾਂ, ਇਹ ਸਭ ਤੇਰੀਆਂ ਹੀ ਵਡਿਆਈਆਂ ਹਨ।
ਵਿਣੁ ਗੁਣ ਕੀਤੇ ਭਗਤਿ ਨ ਹੋਇ ॥
ਹੇ ਅਕਾਲ ਪੁਰਖ! ਜੇ ਤੂੰ ਆਪ ਆਪਣੇ ਗੁਣ ਮੇਰੇ ਵਿਚ ਪੈਦਾ ਨਾਹ ਕਰੇਂ ਤਾਂ ਮੈਥੋਂ ਤੇਰੀ ਭਗਤੀ ਨਹੀਂ ਹੋ ਸਕਦੀ।
ਸੁਅਸਤਿ ਆਥਿ ਬਾਣੀ ਬਰਮਾਉ ॥
ਹੇ ਨਿਰੰਕਾਰ! ਤੇਰੀ ਸਦਾ ਜੈ ਹੋਵੇ! ਤੂੰ ਆਪ ਹੀ ਮਾਇਆ ਹੈਂ, ਤੂੰ ਆਪ ਹੀ ਬਾਣੀ ਹੈਂ, ਤੂੰ ਆਪ ਹੀ ਬ੍ਰਹਮਾ ਹੈਂ ਭਾਵ, ਇਸ ਸ੍ਰਿਸ਼ਟੀ ਨੂੰ ਬਣਾਨ ਵਾਲੇ ਮਾਇਆ, ਬਾਣੀ ਜਾਂ ਬ੍ਰਹਮਾ ਤੈਥੋਂ ਵੱਖਰੀ ਹਸਤੀ ਵਾਲੇ ਨਹੀਂ ਹਨ, ਜੋ ਲੋਕਾਂ ਨੇ ਮੰਨ ਰੱਖੇ ਹਨ।
ਸਤਿ ਸੁਹਾਣੁ ਸਦਾ ਮਨਿ ਚਾਉ ॥
ਤੂੰ ਸਦਾ-ਥਿਰ ਹੈਂ, ਸੋਹਣਾ ਹੈਂ, ਤੇਰੇ ਮਨ ਵਿਚ ਸਦਾ ਖਿੜਾਉ ਹੈ, ਤੂੰ ਹੀ ਜਗਤ ਰਚਣ ਵਾਲਾ ਹੈਂ, ਤੈਨੂੰ ਹੀ ਪਤਾ ਹੈ ਤੂੰ ਕਦੋਂ ਬਣਾਇਆ।
ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥
ਕਿਹੜਾ ਉਹ ਵੇਲਾ ਤੇ ਵਕਤ ਸੀ, ਕਿਹੜੀ ਥਿਤ ਸੀ, ਕਿਹੜਾ ਦਿਨ ਸੀ,
ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥
ਕਿਹੜੀਆਂ ਉਹ ਰੁੱਤਾਂ ਸਨ ਅਤੇ ਕਿਹੜਾ ਉਹ ਮਹੀਨਾ ਸੀ, ਜਦੋਂ ਇਹ ਸੰਸਾਰ ਬਣਿਆ ਸੀ?
ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥
ਕਦੋਂ ਇਹ ਸੰਸਾਰ ਬਣਿਆ? ਉਸ ਸਮੇਂ ਦਾ ਪੰਡਤਾਂ ਨੂੰ ਭੀ ਪਤਾ ਨਾਹ ਲੱਗਾ। ਜੇ ਪਤਾ ਹੁੰਦਾ ਤਾਂ ਇਸ ਮਜ਼ਮੂਨ ਉੱਤੇ ਭੀ ਇਕ ਪੁਰਾਣ ਲਿਖਿਆ ਹੁੰਦਾ।
ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥
ਉਸ ਸਮੇਂ ਦੀ ਕਾਜ਼ੀਆਂ ਨੂੰ ਖ਼ਬਰ ਨਾਹ ਲੱਗ ਸਕੀ, ਨਹੀਂ ਤਾਂ ਉਹ ਲੇਖ ਲਿਖ ਦੇਂਦੇ ਜਿਵੇਂ ਉਹਨਾਂ ਆਇਤਾਂ ਇਕੱਠੀਆਂ ਕਰ ਕੇ ਕੁਰਾਨ ਲਿਖਿਆ ਸੀ।
ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥
ਜਦੋਂ ਜਗਤ ਬਣਿਆ ਸੀ ਤਦੋਂ ਕਿਹੜੀ ਥਿੱਤ ਸੀ, ਕਿਹੜਾ ਵਾਰ ਸੀ, ਇਹ ਗੱਲ ਕੋਈ ਜੋਗੀ ਭੀ ਨਹੀਂ ਜਾਣਦਾ। ਕੋਈ ਮਨੁੱਖ ਨਹੀਂ ਦੱਸ ਨਹੀਂ ਸਕਦਾ ਕਿ ਤਦੋਂ ਕਿਹੜੀ ਰੁੱਤ ਸੀ ਅਤੇ ਕਿਹੜਾ ਮਹੀਨਾ ਸੀ।
ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥
ਜੋ ਸਿਰਜਣਹਾਰ ਇਸ ਜਗਤ ਨੂੰ ਪੈਦਾ ਕਰਦਾ ਹੈ, ਉਹ ਆਪ ਹੀ ਜਾਣਦਾ ਹੈ ਕਿ ਜਗਤ ਕਦੋਂ ਰਚਿਆ।
ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥
ਮੈਂ ਕਿਸ ਤਰ੍ਹਾਂ ਅਕਾਲ ਪੁਰਖ ਦੀ ਵਡਿਆਈ ਦੱਸਾਂ, ਕਿਸ ਤਰ੍ਹਾਂ ਅਕਾਲ ਪੁਰਖ ਦੀ ਸਿਫਤਿ-ਸਾਲਾਹ ਕਰਾਂ, ਕਿਸ ਤਰ੍ਹਾਂ ਅਕਾਲ ਪੁਰਖ ਦੀ ਵਡਿਆਈ ਵਰਣਨ ਕਰਾਂ ਅਤੇ ਕਿਸ ਤਰ੍ਹਾਂ ਸਮਝ ਸਕਾਂ?
ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥
ਹੇ ਨਾਨਕ! ਹਰੇਕ ਜੀਵ ਆਪਣੇ ਆਪ ਨੂੰ ਦੂਜੇ ਨਾਲੋਂ ਸਿਆਣਾ ਸਮਝ ਕੇ ਅਕਾਲ ਪੁਰਖ ਦੀ ਵਡਿਆਈ ਦੱਸਣ ਦਾ ਜਤਨ ਕਰਦਾ ਹੈ, ਪਰ ਦੱਸ ਨਹੀਂ ਸਕਦਾ।
ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥
ਅਕਾਲ ਪੁਰਖ ਸਭ ਤੋਂ ਵੱਡਾ ਹੈ, ਉਸ ਦੀ ਵਡਿਆਈ ਉੱਚੀ ਹੈ। ਜੋ ਕੁਝ ਜਗਤ ਵਿਚ ਹੋ ਰਿਹਾ ਹੈ, ਉਸੇ ਦਾ ਕੀਤਾ ਹੋ ਰਿਹਾ ਹੈ।
ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥
ਹੇ ਨਾਨਕ! ਜੇ ਕੋਈ ਮਨੁੱਖ ਆਪਣੀ ਅਕਲ ਦੇ ਆਸਰੇ ਪ੍ਰਭੂ ਦੀ ਵਡਿਆਈ ਦਾ ਅੰਤ ਪਾਣ ਦਾ ਜਤਨ ਕਰੇ, ਉਹ ਅਕਾਲ ਪੁਰਖ ਦੇ ਦਰ 'ਤੇ ਜਾ ਕੇ ਆਦਰ ਨਹੀਂ ਪਾਂਦਾ।
ਧੰਨੁ ਗੁਰੂ ਨਾਨਕ...
ਮੰਨੈ ਪਾਵਹਿ ਮੋਖੁ ਦੁਆਰੁ ॥
ਜੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ ਮਨੁੱਖ ਕੂੜ ਤੋਂ ਖ਼ਲਾਸੀ ਪਾਣ ਦਾ ਰਾਹ ਲੱਭ ਲੈਂਦੇ ਹਨ।
ਮੰਨੈ ਪਰਵਾਰੈ ਸਾਧਾਰੁ ॥
ਇਹੋ ਜਿਹਾ ਮਨੁੱਖ ਆਪਣੇ ਪਰਵਾਰ ਨੂੰ ਭੀ ਅਕਾਲ ਪੁਰਖ ਦੀ ਟੇਕ ਦ੍ਰਿੜ੍ਹ ਕਰਾਉਂਦਾ ਹੈ।
ਮੰਨੈ ਤਰੈ ਤਾਰੇ ਗੁਰੁ ਸਿਖ ॥
ਨਾਮ ਵਿਚ ਮਨ ਪਤੀਜਣ ਕਰਕੇ ਹੀ, ਸਤਿਗੁਰੂ ਭੀ ਆਪ ਸੰਸਾਰ-ਸਾਗਰ ਤੋਂ ਪਾਰ ਲੰਘ ਜਾਂਦਾ ਹੈ ਤੇ ਸਿੱਖਾਂ ਨੂੰ ਪਾਰ ਲੰਘਾਉਂਦਾ ਹੈ।
ਮੰਨੈ ਨਾਨਕ ਭਵਹਿ ਨ ਭਿਖ ॥
ਨਾਮ ਵਿਚ ਮਨ ਜੁੜਨ ਕਰ ਕੇ, ਹੇ ਨਾਨਕ! ਮਨੁੱਖ ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ।
ਐਸਾ ਨਾਮੁ ਨਿਰੰਜਨੁ ਹੋਇ ॥
ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਏਡਾ ਉੱਚਾ ਹੈ ਕਿ ਇਸ ਵਿਚ ਜੁੜਨ ਵਾਲਾ ਭੀ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ।
ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥
ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰੇ।
ਆਸਣੁ ਲੋਇ ਲੋਇ ਭੰਡਾਰ ॥
ਅਕਾਲ ਪੁਰਖ ਦੇ ਭੰਡਾਰਿਆਂ ਦਾ ਟਿਕਾਣਾ ਹਰੇਕ ਭਵਨ ਵਿਚ ਹੈ ਭਾਵ, ਹਰੇਕ ਭਵਨ ਵਿਚ ਅਕਾਲ ਪੁਰਖ ਦੇ ਭੰਡਾਰੇ ਚੱਲ ਰਹੇ ਹਨ।
ਜੋ ਕਿਛੁ ਪਾਇਆ ਸੁ ਏਕਾ ਵਾਰ ॥
ਜੋ ਕੁਝ ਅਕਾਲ ਪੁਰਖ ਨੇ ਉਹਨਾਂ ਭੰਡਾਰਿਆਂ ਵਿਚ ਪਾਇਆ ਹੈ ਇਕੋ ਵਾਰੀ ਪਾ ਦਿੱਤਾ ਹੈ, ਭਾਵ, ਉਸ ਦੇ ਭੰਡਾਰੇ ਸਦਾ ਅਖੁੱਟ ਹਨ।
ਕਰਿ ਕਰਿ ਵੇਖੈ ਸਿਰਜਣਹਾਰੁ ॥
ਸ੍ਰਿਸ਼ਟੀ ਨੂੰ ਪੈਦਾ ਕਰਨ ਵਾਲਾ ਅਕਾਲ ਪੁਰਖ ਜੀਵਾਂ ਨੂੰ ਪੈਦਾ ਕਰ ਕੇ ਉਹਨਾਂ ਦੀ ਸੰਭਾਲ ਕਰ ਰਿਹਾ ਹੈ।
ਨਾਨਕ ਸਚੇ ਕੀ ਸਾਚੀ ਕਾਰ ॥
ਹੇ ਨਾਨਕ! ਸਦਾ-ਥਿਰ ਰਹਿਣ ਵਾਲੇ ਅਕਾਲ ਪੁਰਖ ਦੀ ਸ੍ਰਿਸ਼ਟੀ ਦੀ ਸੰਭਾਂਲ ਵਾਲੀ ਇਹ ਕਾਰ ਸਦਾ ਅਟੱਲ ਹੈ ਉਕਾਈ ਤੋਂ ਖ਼ਾਲੀ ਹੈ।
ਆਦੇਸੁ ਤਿਸੈ ਆਦੇਸੁ ॥
ਸੋ ਕੇਵਲ ਉਸ ਅਕਾਲ ਪੁਰਖ ਨੂੰ ਪ੍ਰਣਾਮ ਕਰੋ,
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥
ਜੋ ਸਭ ਦਾ ਮੁੱਢ ਹੈ, ਜੋ ਸੁੱਧ-ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ ਲੱਭ ਸਕਦਾ, ਜੋ ਨਾਸ-ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ ਇਹੀ ਹੈ ਤਰੀਕਾ, ਜਿਸ ਨਾਲ ਉਸ ਪ੍ਰਭੂ ਨਾਲੋਂ ਵਿੱਥ ਮਿਟ ਸਕਦੀ ਹੈ।
ਸਭ ਨੂੰ ਗੁਰਪੁਰਬ ਦੀਆਂ ਵਧਾਈਆਂ ਜੀ 🙏। waheguru ji
Waheguru ji ka khalsa waheguru ji ki Fateh Dhan Mera Nanak❤🎉❤🎉❤🎉
ਵਾਹਿਗੁਰੂ ਜੀ🙏
ੴ
ਸਤਿ ਨਾਮੁ
ਕਰਤਾ ਪੁਰਖੁ
ਨਿਰਭਉ ਨਿਰਵੈਰੁ
ਅਕਾਲ ਮੂਰਤਿ
ਅਜੂਨੀ ਸੈਭੰ
ਗੁਰ ਪ੍ਰਸਾਦਿ ॥
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ,ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ, ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ।
bai ji eh send kr skde o arth?
ਇਹ ਪ੍ਰਕਾਸ ਪੂਰੇ ਗੁਰੂ ਤੋਂ ਹੀ ਮਿਲਦਾ ਹੈ
ਅਸੰਖ ਨਾਵ ਅਸੰਖ ਥਾਵ ॥
ਕੁਦਰਤਿ ਦੇ ਅਨੇਕ ਜੀਵਾਂ ਤੇ ਹੋਰ ਬੇਅੰਤ ਪਦਾਰਥਾਂ ਦੇ ਅਸੰਖਾਂ ਹੀ ਨਾਮ ਹਨ ਤੇ ਅਸੰਖਾਂ ਹੀ ਉਹਨਾਂ ਦੇ ਥਾਂ ਟਿਕਾਣੇ ਹਨ।
ਅਗੰਮ ਅਗੰਮ ਅਸੰਖ ਲੋਅ ॥
ਕੁਦਰਤਿ ਵਿਚ ਅਸੰਖਾਂ ਹੀ ਭਵਣ ਹਨ ਜਿਨ੍ਹਾਂ ਤਕ ਮਨੁੱਖ ਦੀ ਪਹੁੰਚ ਹੀ ਨਹੀਂ ਹੋ ਸਕਦੀ।
ਅਸੰਖ ਕਹਹਿ ਸਿਰਿ ਭਾਰੁ ਹੋਇ ॥
ਪਰ ਜੋ ਮਨੁੱਖ ਕੁਦਰਤਿ ਦਾ ਲੇਖਾ ਕਰਨ ਵਾਸਤੇ ਸ਼ਬਦ 'ਅਸੰਖ' ਭੀ ਆਖਦੇ ਹਨ, ਉਹਨਾਂ ਦੇ ਸਿਰ ਉੱਤੇ ਭੀ ਭਾਰ ਹੁੰਦਾ ਹੈ ਭਾਵ, ਉਹ ਭੀ ਭੁੱਲ ਕਰਦੇ ਹਨ, 'ਅਸੰਖ' ਸ਼ਬਦ ਭੀ ਕਾਫੀ ਨਹੀਂ ਹੈ।
ਅਖਰੀ ਨਾਮੁ ਅਖਰੀ ਸਾਲਾਹ ॥
ਭਾਵੇਂ ਅਕਾਲ ਪੁਰਖ ਦੀ ਕੁਦਰਤਿ ਦਾ ਲੇਖਾ ਲਫ਼ਜ਼ 'ਅਸੰਖ' ਤਾਂ ਕਿਤੇ ਰਿਹਾ, ਕੋਈ ਭੀ ਸ਼ਬਦ ਕਾਫ਼ੀ ਨਹੀਂ ਹੈ, ਪਰ ਅਕਾਲ ਪੁਰਖ ਦਾ ਨਾਮ ਭੀ ਅੱਖਰਾਂ ਦੀ ਰਾਹੀਂ ਹੀ ਲਿਆ ਜਾ ਸਕਦਾ ਹੈ, ਉਸ ਦੀ ਸਿਫ਼ਿਤ-ਸਾਲਾਹ ਭੀ ਅੱਖਰਾਂ ਦੀ ਰਾਹੀਂ ਹੀ ਕੀਤੀ ਜਾ ਸਕਦੀ ਹੈ।
ਅਖਰੀ ਗਿਆਨੁ ਗੀਤ ਗੁਣ ਗਾਹ ॥
ਅਕਾਲ ਪੁਰਖ ਦਾ ਗਿਆਨ ਭੀ ਅੱਖਰਾਂ ਦੀ ਰਾਹੀਂ ਹੀ ਵਿਚਾਰਿਆ ਜਾ ਸਕਦਾ ਹੈ। ਅੱਖਰਾਂ ਦੀ ਰਾਹੀਂ ਹੀ ਉਸਦੇ ਗੀਤ ਅਤੇ ਗੁਣਾਂ ਦਾ ਵਾਕਫ਼ ਹੋ ਸਕੀਦਾ ਹੈ।
ਅਖਰੀ ਲਿਖਣੁ ਬੋਲਣੁ ਬਾਣਿ ॥
ਬੋਲੀ ਦਾ ਲਿਖਣਾ ਤੇ ਬੋਲਣਾ ਭੀ ਅੱਖਰਾਂ ਦੀ ਰਾਹੀਂ ਹੀ ਦੱਸਿਆ ਜਾ ਸਕਦਾ ਹੈ। ਇਸ ਕਰਕੇ ਸ਼ਬਦ 'ਅਸੰਖ' ਵਰਤਿਆ ਗਿਆ ਹੈ।
ਅਖਰਾ ਸਿਰਿ ਸੰਜੋਗੁ ਵਖਾਣਿ ॥
ਅੱਖਰਾਂ ਰਾਹੀਂ ਹੀ ਭਾਗਾਂ ਦਾ ਸੰਜੋਗ ਵਖਿਆਨ ਕੀਤਾ ਜਾ ਸਕਦਾ ਹੈ।
ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥
ਉਂਝ ਜਿਸ ਅਕਾਲ ਪੁਰਖ ਨੇ ਜੀਵਾਂ ਦੇ ਸੰਜੋਗ ਦੇ ਇਹ ਅੱਖਰ ਲਿਖੇ ਹਨ, ਉਸ ਦੇ ਸਿਰ ਉੱਤੇ ਕੋਈ ਲੇਖ ਕਹੀਂ ਹੈ ਭਾਵ, ਕੋਈ ਮਨੁੱਖ ਉਸ ਅਕਾਲ ਪੁਰਖ ਦਾ ਲੇਖਾ ਨਹੀਂ ਕਰ ਸਕਦਾ।
ਜਿਵ ਫੁਰਮਾਏ ਤਿਵ ਤਿਵ ਪਾਹਿ ॥
ਜਿਸ ਜਿਸ ਤਰ੍ਹਾਂ ਉਹ ਅਕਾਲ ਪੁਰਖ ਹੁਕਮ ਕਰਦਾ ਹੈ ਉਸੇ ਤਰ੍ਹਾਂ ਜੀਵ ਆਪਣੇ ਸੰਜੋਗ ਭੋਗਦੇ ਹਨ।
ਜੇਤਾ ਕੀਤਾ ਤੇਤਾ ਨਾਉ ॥
ਇਹ ਸਾਰਾ ਸੰਸਾਰ, ਜੋ ਅਕਾਲ ਪੁਰਖ ਨੇ ਬਣਾਇਆ ਹੈ, ਇਹ ਉਸ ਦਾ ਸਰੂਪ ਹੈ ਇਹੁ ਵਿਸੁ ਸੰਸਾਰੁ ਤੁਮ ਦੇਖਦੇ, ਇਹੁ ਹਰਿ ਕਾ ਰੂਪੁ ਹੈ, ਹਰਿ ਰੂਪੁ ਨਦਰੀ ਆਇਆ।
ਵਿਣੁ ਨਾਵੈ ਨਾਹੀ ਕੋ ਥਾਉ ॥
ਕੋਈ ਥਾਂ ਅਕਾਲ ਪੁਰਖ ਦੇ ਸਰੂਪ ਤੋਂ ਖ਼ਾਲੀ ਨਹੀਂ ਹੈ, ਭਾਵ, ਜਿਹੜੀ ਥਾਂ ਜਾਂ ਪਦਾਰਥ ਵੇਖੀਏ ਉਹੀ ਅਕਾਲ ਪੁਰਖ ਦਾ ਸਰੂਪ ਦਿੱਸਦਾ ਹੈ, ਸ੍ਰਿਸ਼ਟੀ ਦਾ ਜ਼ੱਰਾ ਜ਼ੱਰਾ ਅਕਾਲ ਪੁਰਖ ਦਾ ਸਰੂਪ ਹੈ।
ਕੁਦਰਤਿ ਕਵਣ ਕਹਾ ਵੀਚਾਰੁ ॥
ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵੀਚਾਰ ਕਰ ਸਕਾਂ?
ਵਾਰਿਆ ਨ ਜਾਵਾ ਏਕ ਵਾਰ ॥
ਹੇ ਅਕਾਲ ਪੁਰਖ! ਮੈਂ ਤਾਂ ਤੇਰੇ ਉਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ।
ਜੋ ਤੁਧੁ ਭਾਵੈ ਸਾਈ ਭਲੀ ਕਾਰ ॥
ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ, ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਅਸਾਂ ਜੀਵਾਂ ਲਈ ਭਲੀ ਗੱਲ ਹੈ।
ਤੂ ਸਦਾ ਸਲਾਮਤਿ ਨਿਰੰਕਾਰ ॥੧੯॥
ਹੇ ਨਿਰੰਕਾਰ! ਤੂੰ ਸਦਾ ਥਿਰ ਰਹਿਣ ਵਾਲਾ ਹੈ।
ਮੇਹਰ ਕਰੀ ਦਾਤਿਆ 🙏🏻🙏🏻❤️
ਸੁਣਿਐ ਸਿਧ ਪੀਰ ਸੁਰਿ ਨਾਥ ॥
ਇਹ ਨਾਮ ਹਿਰਦੇ ਵਿਚ ਟਿਕਣ ਦੀ ਹੀ ਬਰਕਤਿ ਹੈ ਕਿ ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਸਾਧਾਰਨ ਮਨੁੱਖ ਸਿੱਧਾਂ, ਪੀਰਾਂ, ਦੇਵਤਿਆਂ ਤੇ ਨਾਥਾਂ ਦੀ ਪਦਵੀ ਪਾ ਲੈਂਦੇ ਹਨ।
ਸੁਣਿਐ ਧਰਤਿ ਧਵਲ ਆਕਾਸ ॥
ਤੇ ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਉਹਨਾਂ ਨੂੰ ਇਹ ਸੋਝੀ ਹੋ ਜਾਂਦੀ ਹੈ ਕਿ ਧਰਤੀ ਆਕਾਸ਼ ਦਾ ਆਸਰਾ ਉਹ ਪ੍ਰਭੂ ਹੈ।
ਸੁਣਿਐ ਦੀਪ ਲੋਅ ਪਾਤਾਲ ॥
ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਸੋਝੀ ਪੈਂਦੀ ਹੈ ਕਿ ਵਾਹਿਗੁਰੂ ਜੋ ਸਾਰੇ ਦੀਪਾਂ, ਲੋਕਾਂ, ਪਾਤਾਲਾਂ ਵਿਚ ਵਿਆਪਕ ਹੈ।
ਸੁਣਿਐ ਪੋਹਿ ਨ ਸਕੈ ਕਾਲੁ ॥
ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਵਾਲੇ ਮਨੁੱਖ ਕਾਲ ਵੀ ਨਹੀਂ ਪੋਂਹਦਾ ਭਾਵ ਉਨ੍ਹਾਂ ਨੂੰ ਮੌਤ ਨਹੀਂ ਡਰਾ ਸਕਦੀ।
ਨਾਨਕ ਭਗਤਾ ਸਦਾ ਵਿਗਾਸੁ ॥
ਹੇ ਨਾਨਕ! ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ।
ਸੁਣਿਐ ਦੂਖ ਪਾਪ ਕਾ ਨਾਸੁ ॥੮॥
ਕਿਉਕਿ ਉਸ ਦੀ ਸਿਫ਼ਤ-ਸਾਲਾਹ ਸੁਣਨ ਕਰ ਕੇ ਮਨੁੱਖ ਦੇ ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ।
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ
ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ
ਲੱਖ ਲੱਖ ਵਧਾਈਆਂ
ਸਦਾਬਹਾਰ ਰਵੇਗਾ. ਅਕਾਲ ਸਹਾਇ
*ਵਾਹ ਜੀ ਵਾਹ ਵਾਹਿਗੁਰੂ ਜੀ ਕਿਆ ਬਾਤਾਂ* 🙏🏻🙏🏻🙏🏻🙏🏻🙏🏻
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਗੁਰਪੁਰਬ ਦੀਆਂ ਸਭ ਸੰਗਤਾਂ ਨੂੰ ਬਹੁਤ ਬਹੁਤ ਮੁਬਾਰਕਾਂ ਜੀ ❤ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ
ਵਾਹਿਗੁਰੂ ਜੀ ❤
ਸਮੁਚੀ ਕਾਇਨਾਤ ਨੂੰ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀਆ ਲੱਖ ਲੱਖ ਵਧਾਈਆਂ ਹੋਣ ਜੀ 🙏❤
ਧਨ ਗੁਰੂ ਨਾਨਕ ਦੇਵ ਜੀ ਮੇਹਰ ਕਰਨ ਵੀਰ ਤੇ
Waheguru ji 👏👏
ਸਤਿ ਨਾਮ ਸ਼੍ਰੀ ਵਾਹਿਗੁਰੂ ਸਾਹਿਬ ਜੀਓ
ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥
ਲੋਕਾਂ ਵਿਚ ਇਹ ਖ਼ਿਆਲ ਆਮ ਪ੍ਰਚੱਲਤ ਹੈ ਕਿ ਇਕੱਲੀ ਮਾਇਆ ਕਿਸੇ ਜੁਗਤੀ ਨਾਲ ਪ੍ਰਸੂਤ ਹੋਈ ਤੇ ਪਰਤੱਖ ਤੌਰ 'ਤੇ ਉਸ ਦੇ ਤਿੰਨ ਪੁੱਤਰ ਜੰਮ ਪਏ।
ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥
ਉਹਨਾਂ ਵਿਚੋਂ ਇਕ ਬ੍ਰਹਮਾ ਘਰਬਾਰੀ ਬਣ ਗਿਆ ਭਾਵ, ਜੀਵ-ਜੰਤਾਂ ਨੂੰ ਪੈਦਾ ਕਰਨ ਲੱਗ ਪਿਆ, ਇਕ ਵਿਸ਼ਨੂੰ ਭੰਡਾਰੇ ਦਾ ਮਾਲਕ ਬਣ ਗਿਆ ਭਾਵ, ਜੀਵਾਂ ਨੂੰ ਰਿਜ਼ਕ ਅਪੜਾਣ ਦਾ ਕੰਮ ਕਰਨ ਲੱਗਾ, ਅਤੇ ਇੱਕ ਸ਼ਿਵ ਕਚਹਿਰੀ ਲਾਉਂਦਾ ਹੈ ਭਾਵ, ਜੀਵਾਂ ਨੂੰ ਸੰਘਾਰਦਾ ਹੈ।
ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥
ਪਰ ਅਸਲ ਗੱਲ ਇਹ ਹੈ ਕਿ ਜਿਵੇਂ ਉਸ ਅਕਾਲ ਪੁਰਖ ਨੂੰ ਭਾਉਂਦਾ ਹੈ ਅਤੇ ਜਿਵੇਂ ਉਸ ਦਾ ਹੁਕਮ ਹੁੰਦਾ ਹੈ, ਤਿਵੇਂ ਹੀ ਉਹ ਆਪ ਸੰਸਾਰ ਦੀ ਕਾਰ ਚਲਾ ਰਿਹਾ ਹੈ, ਇਹਨਾਂ ਬ੍ਰਹਮਾ, ਵਿਸ਼ਨੂੰ ਅਤੇ ਸ਼ਿਵ ਦੇ ਕੁਝ ਹੱਥ ਨਹੀਂ।
ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥
ਇਹ ਬੜਾ ਅਸਚਰਜ ਕੌਤਕ ਹੈ ਕਿ ਉਹ ਅਕਾਲ ਪੁਰਖ ਸਭ ਜੀਵਾਂ ਨੂੰ ਵੇਖ ਰਿਹਾ ਹੈ ਪਰ ਜੀਵਾਂ ਨੂੰ ਅਕਾਲ ਪੁਰਖ ਨਹੀਂ ਦਿੱਸਦਾ।
ਆਦੇਸੁ ਤਿਸੈ ਆਦੇਸੁ ॥
ਸੋ ਬ੍ਰਹਮਾ, ਵਿਸ਼ਨੂੰ, ਸ਼ਿਵ ਆਦਿਕ ਦੇ ਥਾਂ ਕੇਵਲ ਉਸ ਅਕਾਲ ਪੁਰਖ ਨੂੰ ਪ੍ਰਣਾਮ ਕਰੋ,
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥
ਜੋ ਸਭ ਦਾ ਮੁੱਢ ਹੈ, ਜੋ ਸ਼ੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ ਲੱਭ ਸਕਦਾ, ਜੋ ਨਾਸ ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ। ਇਹੀ ਹੈ ਵਸੀਲਾ ਉਸ ਪ੍ਰਭੂ ਨਾਲੋਂ ਵਿੱਥ ਦੂਰ ਕਰਨ ਦਾ।
गुरु नानक गोविंद है 🕉️ P 1192🤲🏼
Waheguru waheguru waheguru waheguru waheguru ggggg
ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥
ਮੈਂ ਤੀਰਥ ਉੱਤੇ ਜਾ ਕੇ ਤਦ ਇਸ਼ਨਾਨ ਕਰਾਂ ਜੇ ਇਉਂ ਕਰਨ ਨਾਲ ਉਸ ਪਰਮਾਤਮਾ ਨੂੰ ਖ਼ੁਸ਼ ਕਰ ਸਕਾਂ, ਪਰ ਜੇ ਇਸ ਤਰ੍ਹਾਂ ਪਰਮਾਤਮਾ ਖ਼ੁਸ਼ ਨਹੀਂ ਹੁੰਦਾ, ਤਾਂ ਮੈਂ ਤੀਰਥ ਉੱਤੇ ਇਸ਼ਨਾਨ ਕਰਕੇ ਕੀਹ ਖੱਟਾਂਗਾ?
ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥
ਅਕਾਲ ਪੁਰਖ ਦੀ ਪੈਦਾ ਕੀਤੀ ਹੋਈ ਜਿਤਨੀ ਭੀ ਦੁਨੀਆ ਮੈਂ ਵੇਖਦਾ ਹਾਂ, ਇਸ ਵਿੱਚ ਪਰਮਾਤਮਾ ਦੀ ਕਿਰਪਾ ਤੋਂ ਬਿਨਾ ਕਿਸੇ ਨੂੰ ਕੁਝ ਨਹੀਂ ਮਿਲਦਾ, ਕੋਈ ਕੁਝ ਨਹੀਂ ਲੈ ਸਕਦਾ।
ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥
ਜੇ ਸਤਿਗੁਰੂ ਦੀ ਇਕ ਸਿੱਖਿਆ ਸੁਣ ਲਈ ਜਾਏ, ਤਾਂ ਮਨੁੱਖ ਦੀ ਬੁੱਧ ਦੇ ਅੰਦਰ ਰਤਨ, ਜਵਾਹਰ ਤੇ ਮੌਤੀ ਉਪਜ ਪੈਂਦੇ ਹਨ, ਭਾਵ, ਪਰਮਾਤਮਾ ਦੇ ਗੁਣ ਪੈਦਾ ਹੋ ਜਾਂਦੇ ਹਨ।
ਗੁਰਾ ਇਕ ਦੇਹਿ ਬੁਝਾਈ ॥
ਤਾਂ ਤੇ ਹੇ ਸਤਿਗੁਰੂ! ਮੇਰੀ ਤੇਰੇ ਅੱਗੇ ਇਹ ਅਰਦਾਸ ਹੈ ਕਿ ਮੈਨੂੰ ਇਕ ਇਹ ਸਮਝ ਦੇਹ।
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥
ਜਿਸ ਕਰਕੇ ਮੈਨੂੰ ਉਹ ਅਕਾਲ ਪੁਰਖ ਨਾ ਵਿਸਰ ਜਾਏ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ।
ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥
ਜੇ ਇੱਕ ਜੀਭ ਤੋਂ ਲੱਖ ਜੀਭਾਂ ਹੋ ਜਾਣ, ਅਤੇ ਲੱਖ ਜੀਭਾਂ ਤੋਂ ਵੀਹ ਲੱਖ ਬਣ ਜਾਣ,
ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥
ਇਹਨਾਂ ਵੀਹ ਲੱਖ ਜੀਭਾਂ ਨਾਲ ਜੇ ਅਕਾਲ ਪੁਰਖ ਦੇ ਇਕ ਨਾਮ ਨੂੰ ਇਕ ਇਕ ਲੱਖ ਵਾਰੀ ਆਖੀਏ ਤਾਂ ਭੀ ਕੂੜੇ ਮਨੁੱਖ ਦੀ ਇਹ ਕੂੜੀ ਹੀ ਠੀਸ ਹੈ, ਭਾਵ, ਜੇ ਮਨੁੱਖ ਇਹ ਖ਼ਿਆਲ ਕਰੇ ਕਿ ਮੈਂ ਆਪਣੇ ਉੱਦਮ ਦੇ ਆਸਰੇ ਇਸ ਤਰ੍ਹਾਂ ਨਾਮ ਸਿਮਰ ਕੇ ਅਕਾਲ ਪੁਰਖ ਨੂੰ ਪਾ ਸਕਦਾ ਹਾਂ, ਤਾਂ ਇਹ ਝੂਠਾ ਅਹੰਕਾਰ ਹੈ।
ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥
ਇਸ ਰਸਤੇ ਵਿਚ ਪਰਮਾਤਮਾ ਨਾਲੋਂ ਵਿੱਥ ਦੂਰ ਕਰਨ ਵਾਲੇ ਰਾਹ ਵਿਚ ਅਕਾਲ ਪੁਰਖ ਨੂੰ ਮਿਲਣ ਵਾਸਤੇ ਜੋ ਪਉੜੀਆਂ ਹਨ, ਉਹਨਾਂ ਉੱਤੇ ਆਪਾ-ਭਾਵ ਗਵਾ ਕੇ ਹੀ ਚੜ੍ਹ ਸਕੀਦਾ ਹੈ। ਲੱਖਾਂ ਜੀਭਾਂ ਨਾਲ ਭੀ ਗਿਣਤੀ ਦੇ ਸਿਮਰਨ ਨਾਲ ਕੁਝ ਨਹੀਂ ਬਣਦਾ।
ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥
ਆਪਾ-ਭਾਵ ਦੂਰ ਕਰਨ ਤੋਂ ਬਿਨਾ ਇਹ ਗਿਣਤੀ ਦੇ ਪਾਠਾਂ ਵਾਲਾ ਉੱਦਮ ਇਉਂ ਹੈ, ਮਾਨੋ ਆਕਾਸ਼ ਦੀਆਂ ਗੱਲਾਂ ਸੁਣ ਕੇ ਕੀੜਿਆਂ ਨੂੰ ਭੀ ਇਹ ਰੀਸ ਆ ਗਈ ਹੈ ਕਿ ਅਸੀਂ ਭੀ ਆਕਾਸ਼ ਤੇ ਅੱਪੜ ਜਾਈਏ।
ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥
ਹੇ ਨਾਨਕ! ਜੇ ਅਕਾਲ ਪੁਰਖ ਮਿਹਰ ਦੀ ਨਜ਼ਰ ਕਰੇ, ਤਾਂ ਹੀ ਉਸ ਨੂੰ ਮਿਲੀਦਾ ਹੈ, ਨਹੀਂ ਤਾਂ ਕੂੜੇ ਮਨੁੱਖ ਦੀ ਆਪਣੇ ਆਪ ਦੀ ਨਿਰੀ ਕੂੜੀ ਹੀ ਵਡਿਆਈ ਹੈ ਕਿ ਮੈਂ ਸਿਮਰਨ ਕਰ ਰਿਹਾ ਹਾਂ।
ਵਾਹਿਗੁਰੂ ਜੀ ਬਹੁਤ ਸੋਹਣੀ ਅਵਾਜ ਆ ਜੀ ਤੁਹਾਡੀ ਦਿਲ ਨੂੰ ਸਕੂਨ ਮਿਲ ਰਿਹਾ ਸੁਣ ਕੇ
❤ Waheguru Ji ❤
❤ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ❤
ਸਤਿਗੁਰ ਤੇਰੀ ਓਟ ਦਾਤਿਆ ਮੇਹਰ ਕਰੀਂ ਸੱਭਨਾਂ ਮਾਲਿਕਾ 🌸
Kyaa baat hai.. ❤❤❤ England di thandi raat nu kam to ghar aaunde suneya.. maja aa gya...❤❤❤ Jama ni thand lagi.. Morning de 2:30 AM Hoye hai 15th Nov. Gurpurab di lakh lakh vadhaai.❤
Waheguruuuu waheguruuuu waheguruuuu waheguruuuu waheguruuuu
Waheguru Waheguru Waheguru. Bahut hee wadiya Sartaj Ji. Ras aa gaya Ji Japji Saheb da.
ਸਰਤਾਜ ਜੀ ਦਾ ਬਹੁਤ ਧੰਨਵਾਦ ਇਸ ਇੰਨੇ ਸੋਹਣੇ ਤੋਹਫ਼ੇ ਲਈ ਸਰਤਾਜ ਜੀ ਅਤੇ ਆਪ ਜੀ ਨੂੰ ਗੁਰ ਪੂਰਬ ਦੀਆਂ ਲੱਖ ਲੱਖ ਵਧਾਈਆਂ ਜੀ ❤
15 नवंबर को गुरु-पर्व के दिन कौन-कौन सुन रहा है ❤👍
वाहे गुरू जी दा खालसा 🙏, वाहे गुरू जी दी फतेह ⚔️
ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ ਵਹਿਗੁਰੂ
Waheguru ji 🙏shukrana
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
ਸਤਿਗੁਰ ਤੇਰੀ ਓਟ ਦਾਤਿਆ ਮੇਹਰ ਕਰੀਂ ਸੱਭਨਾਂ ਮਾਲਿਕਾ
ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਦੀਆਂ ਲੱਖ ਲੱਖ ਵਧਾਈਆਂ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ
Very nicely sung Jupji shaib path by Satinder Sartaj
WOW... EKDAM WOW... ❤
ਧੰਨ ਗੁਰੂ ਨਾਨਕ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਮੁਬਾਰਕਾਂ ਹੋਵਣ ਜੀ।🌸🏵️❤️❤️🙏🙏 ਪਵਿੱਤਰ ਗੁਰਬਾਣੀ ਰੂਹ ਦਾ ਸਕੂਨ ਅਤੇ ਜਨਮ ਨੂੰ ਸਫਲਾ ਕਰਦੀ ਆ। ਅੰਮ੍ਰਿਤ ਵੇਲਾ ਜਪੁਜੀ ਸਾਹਿਬ ਸਰਤਾਜ ਸਾਬ ਦੀ ਸੂਰੀਲੀ ਆਵਾਜ਼ ਵਿੱਚ ਸੁਣ ਕੇ ਬਹੁਤ ਆਨੰਦ ਆਇਆ ਵਾਹਿਗੁਰੂ ਮੇਹਰ ਕਰੇ ਹਮੇਸ਼ਾ ਹੀ 🙏❤️🙏
ਵਾ ਜੀ ਵਾ 🙏🪔
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥
ਜੇ ਮੈਂ ਲੱਖ ਵਾਰੀ ਭੀ ਇਸ਼ਨਾਨ ਆਦਿਕ ਨਾਲ ਸਰੀਰ ਦੀ ਸੁੱਚ ਰੱਖਾਂ, ਤਾਂ ਭੀ ਇਸ ਤਰ੍ਹਾਂ ਸੁੱਚ ਰੱਖਣ ਨਾਲ ਮਨ ਦੀ ਸੁੱਚ ਨਹੀਂ ਰਹਿ ਸਕਦੀ।
ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥
ਜੇ ਮੈਂ ਸਰੀਰ ਦੀ ਇਕ-ਤਾਰ ਸਮਾਧੀ ਲਾਈ ਰੱਖਾਂ, ਤਾਂ ਭੀ ਇਸ ਤਰ੍ਹਾਂ ਚੁੱਪ ਕਰ ਰਹਿਣ ਨਾਲ ਮਨ ਦੀ ਸ਼ਾਂਤੀ ਨਹੀਂ ਹੋ ਸਕਦੀ।
ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥
ਜੇ ਮੈਂ ਸਾਰੇ ਭਵਣਾਂ ਦੇ ਪਦਾਰਥਾਂ ਦੇ ਢੇਰ ਭੀ ਸਾਂਭ ਲਵਾਂ, ਤਾਂ ਭੀ ਤ੍ਰਿਸ਼ਨਾ ਦੇ ਅਧੀਨ ਰਿਹਾਂ ਤ੍ਰਿਸ਼ਨਾ ਦੂਰ ਨਹੀਂ ਹੋ ਸਕਦੀ।
ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥
ਜੇ ਮੇਰੇ ਵਿਚ ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, ਤਾਂ ਭੀ ਉਹਨਾਂ ਵਿਚੋਂ ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ।
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥
ਤਾਂ ਫਿਰ ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ ਅਤੇ ਸਾਡੇ ਅੰਦਰ ਦਾ ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ?
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥
ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-ਇਹੀ ਇਕ ਵਿਧੀ ਹੈ। ਹੇ ਨਾਨਕ! ਇਹ ਵਿਧੀ ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ।
ਵੀਰ ਤੁਸੀ ਇਹ ਗੁਰਬਾਣੀ ਸ਼ਬਦ ਅਰਥ ਕਿੱਥੋਂ ਪੜ ਦੇ ਹੋ ਕਿਰਪਾ ਕਰਕੇ ਜਰੂਰ ਦੱਸਣਾ ਜੀ
ਸੋਚੈ ਸੋਚਿ … ਦੀ ਵਿਆਖਿਆ ਗਲਤ ਹੈ ਵਾਹਿਗੁਰੂ ਜੀ
ਇੱਥੇ ਸੁਚਤਮ ਨਹੀਂ ਬਲਕਿ ਇਹ ਮਨ ਦੀ ਸੋਚ ਹੈ 🙏
ਇਥੇ ਸੁੱਚਤਾ ਦੀ ਗੱਲ ਹੀ ਚਲ ਰਹੀ ਹੈ
ਵਾਹਿਗੁਰੂ ਜੀ ਮਿਹਰ ਕਰੋ 🙏🙏
ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ ਜੀ 🙏
ਹੁਣ ਰੋਜ਼ ਸਵੇਰੇ ਘਰ ਵਿੱਚ ਚਲਿਆ ਕਰੂ ਇਹੀ ਗੁਰਬਾਣੀ 🙏🙏
ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥
ਅਕਾਲ ਪੁਰਖ ਸਦਾ-ਥਿਰ ਰਹਿਣ ਵਾਲਾ ਹੀ ਹੈ, ਉਸ ਦਾ ਨਿਯਮ ਭੀ ਸਦਾ ਅਟੱਲ ਹੈ। ਉਸ ਦੀ ਬੋਲੀ ਪ੍ਰੇਮ ਹੈ ਅਤੇ ਉਹ ਆਪ ਅਕਾਲ ਪੁਰਖ ਬੇਅੰਤ ਹੈ।
ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥
ਅਸੀਂ ਜੀਵ ਉਸ ਪਾਸੋਂ ਦਾਤਾਂ ਮੰਗਦੇ ਹਾਂ ਤੇ ਆਖਦੇ ਹਾਂ। ਹੇ ਹਰੀ! ਸਾਨੂੰ ਦਾਤਾਂ ਦੇਹ। ਉਹ ਦਾਤਾਰ ਬਖ਼ਸ਼ਸ਼ਾਂ ਕਰਦਾ ਹੈ।
ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥
ਜੇ ਸਾਰੀਆਂ ਦਾਤਾਂ ਉਹ ਆਪ ਹੀ ਬਖਸ਼ ਰਿਹਾ ਹੈ ਤਾਂ ਫਿਰ ਅਸੀਂ ਕਿਹੜੀ ਭੇਟਾ ਉਸ ਅਕਾਲ ਪੁਰਖ ਦੇ ਅੱਗੇ ਰੱਖੀਏ, ਜਿਸ ਦੇ ਸਦਕੇ ਸਾਨੂੰ ਉਸ ਦਾ ਦਰਬਾਰ ਦਿੱਸ ਪਏ?
ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥
ਅਸੀਂ ਮੂੰਹੋਂ ਕਿਹੜਾ ਬਚਨ ਬੋਲੀਏ ਭਾਵ, ਕਿਹੋ ਜਿਹੀ ਅਰਦਾਸ ਕਰੀਏ ਜਿਸ ਨੂੰ ਸੁਣ ਕੇ ਉਹ ਹਰੀ ਸਾਨੂੰ ਪਿਆਰ ਕਰੇ।
ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥
ਪੂਰਨ ਖਿੜਾਉ ਦਾ ਸਮਾਂ ਹੋਵੇ ਭਾਵ, ਪ੍ਰਭਾਤ ਵੇਲਾ ਹੋਵੇ, ਨਾਮ ਸਿਮਰੀਏ ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ।
ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥
ਇਸ ਤਰ੍ਹਾਂ ਪ੍ਰਭੂ ਦੀ ਮਿਹਰ ਨਾਲ ਸਿਫਤਿ ਰੂਪ ਪਟੋਲਾ ਮਿਲਦਾ ਹੈ, ਉਸ ਦੀ ਕ੍ਰਿਪਾ-ਦ੍ਰਿਸ਼ਟੀ ਨਾਲ ਕੂੜ ਦੀ ਪਾਲਿ ਤੋਂ ਖ਼ਲਾਸੀ ਹੁੰਦੀ ਹੈ ਤੇ ਰੱਬ ਦਾ ਦਰ ਪ੍ਰਾਪਤ ਹੋ ਜਾਂਦਾ ਹੈ।
ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥
ਹੇ ਨਾਨਕ! ਇਸ ਤਰ੍ਹਾਂ ਇਹ ਸਮਝ ਆ ਜਾਂਦੀ ਹੈ ਕਿ ਉਹ ਹੋਂਦ ਦਾ ਮਾਲਕ ਅਕਾਲ ਪੁਰਖ ਸਭ ਥਾਈਂ ਭਰਪੂਰ ਹੈ।
Ik onkaar 🙏😇
“ਇਕ ਓਅੰਕਾਰ” (Ik Onkaar) ਸਿੱਖ ਧਰਮ ਦਾ ਮੂਲ ਮੰਤਰ ਹੈ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ੁਰੂ ਵਿਚ ਦਰਜ ਹੈ। ਇਸਦਾ ਅਰਥ ਹੈ “ਇੱਕ ਰੱਬ ਹੈ।” ਇਹ ਸਿੱਖੀ ਦੇ ਇੱਕ ਭਗਵਾਨ ਦੇ ਸਿਧਾਂਤ ਨੂੰ ਦਰਸਾਉਂਦਾ ਹੈ। ਇਸਦਾ ਸ਼ਬਦੀ ਅਰਥ ਅਤੇ ਭਾਵਨਾ ਇਹ ਹਨ:
• “ਇਕ” ਦਾ ਮਤਲਬ ਹੈ ਇੱਕ। ਇਸ ਨਾਲ ਸਾਰਾ ਜਗਤ ਇਕ ਰੱਬ ਦੀ ਰਚਨਾ ਹੈ।
• “ਓਅੰਕਾਰ” ਦਾ ਮਤਲਬ ਹੈ ਅਜੋਨਮ (ਜਿਸ ਦਾ ਜਨਮ ਨਹੀਂ ਹੁੰਦਾ), ਨਿਰੰਕਾਰ (ਜਿਸਦਾ ਕੋਈ ਰੂਪ ਨਹੀਂ), ਅਤੇ ਸਰਬਵਿਆਪੀ ਪ੍ਰਭੂ।
ਇਹ ਵਾਕ ਸੰਸਾਰਕ ਇਕਤਾ, ਅਡੋਲਤਾ ਅਤੇ ਰੱਬ ਦੀ ਸਰਬਵਿਆਪਕਤਾ ਨੂੰ ਦੱਸਦਾ ਹੈ। ਇਹ ਸਿੱਖ ਧਰਮ ਦੀ ਅਸਲ ਜੜ੍ਹ ਹੈ ਅਤੇ ਇਸਦਾ ਮੂਲ ਭਾਵ ਹੈ ਕਿ ਰੱਬ ਇੱਕ ਹੈ, ਜੋ ਸਭ ਕਥਾ, ਸਭ ਪ੍ਰਾਣੀ, ਅਤੇ ਸਾਰੀਆਂ ਧਾਰਮਿਕ ਰੀਤਾਂ ਦਾ ਮੂਲ ਹੈ। 🙏😇
“ਇਕ ਓਅੰਕਾਰ” (Ik Onkaar) ਸਿੱਖ ਧਰਮ ਦਾ ਮੂਲ ਮੰਤਰ ਹੈ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ੁਰੂ ਵਿਚ ਦਰਜ ਹੈ। ਇਸਦਾ ਅਰਥ ਹੈ “ਇੱਕ ਰੱਬ ਹੈ।” ਇਹ ਸਿੱਖੀ ਦੇ ਇੱਕ ਭਗਵਾਨ ਦੇ ਸਿਧਾਂਤ ਨੂੰ ਦਰਸਾਉਂਦਾ ਹੈ। ਇਸਦਾ ਸ਼ਬਦੀ ਅਰਥ ਅਤੇ ਭਾਵਨਾ ਇਹ ਹਨ:
• “ਇਕ” ਦਾ ਮਤਲਬ ਹੈ ਇੱਕ। ਇਸ ਨਾਲ ਸਾਰਾ ਜਗਤ ਇਕ ਰੱਬ ਦੀ ਰਚਨਾ ਹੈ।
• “ਓਅੰਕਾਰ” ਦਾ ਮਤਲਬ ਹੈ ਅਜੋਨਮ (ਜਿਸ ਦਾ ਜਨਮ ਨਹੀਂ ਹੁੰਦਾ), ਨਿਰੰਕਾਰ (ਜਿਸਦਾ ਕੋਈ ਰੂਪ ਨਹੀਂ), ਅਤੇ ਸਰਬਵਿਆਪੀ ਪ੍ਰਭੂ।
ਇਹ ਵਾਕ ਸੰਸਾਰਕ ਇਕਤਾ, ਅਡੋਲਤਾ ਅਤੇ ਰੱਬ ਦੀ ਸਰਬਵਿਆਪਕਤਾ ਨੂੰ ਦੱਸਦਾ ਹੈ। ਇਹ ਸਿੱਖ ਧਰਮ ਦੀ ਅਸਲ ਜੜ੍ਹ ਹੈ ਅਤੇ ਇਸਦਾ ਮੂਲ ਭਾਵ ਹੈ ਕਿ ਰੱਬ ਇੱਕ ਹੈ, ਜੋ ਸਭ ਕਥਾ, ਸਭ ਪ੍ਰਾਣੀ, ਅਤੇ ਸਾਰੀਆਂ ਧਾਰਮਿਕ ਰੀਤਾਂ ਦਾ ਮੂਲ ਹੈ। 🙏😇
ਅਸੰਖ ਜਪ ਅਸੰਖ ਭਾਉ ॥
ਅਕਾਲ ਪੁਰਖ ਦੀ ਰਚਨਾ ਵਿਚ ਅਨਗਿਣਤ ਜੀਵ ਜਪ ਕਰਦੇ ਹਨ, ਬੇਅੰਤ ਜੀਵ ਹੋਰਨਾਂ ਨਾਲ ਪਿਆਰ ਦਾ ਵਰਤਾਉ ਕਰ ਰਹੇ ਹਨ।
ਅਸੰਖ ਪੂਜਾ ਅਸੰਖ ਤਪ ਤਾਉ ॥
ਕਈ ਜੀਵ ਪੂਜਾ ਕਰ ਰਹੇ ਹਨ ਅਤੇ ਅਨਗਿਣਤ ਹੀ ਜੀਵ ਤਪ ਸਾਧ ਰਹੇ ਹਨ।
ਅਸੰਖ ਗਰੰਥ ਮੁਖਿ ਵੇਦ ਪਾਠ ॥
ਬੇਅੰਤ ਜੀਵ ਵੇਦਾਂ ਅਤੇ ਹੋਰ ਧਾਰਮਿਕ ਪੁਸਤਕਾਂ ਦੇ ਪਾਠ ਮੂੰਹ ਨਾਲ ਕਰ ਰਹੇ ਹਨ।
ਅਸੰਖ ਜੋਗ ਮਨਿ ਰਹਹਿ ਉਦਾਸ ॥
ਜੋਗ ਦੇ ਸਾਧਨ ਕਰਨ ਵਾਲੇ ਬੇਅੰਤ ਮਨੁੱਖ ਆਪਣੇ ਮਨ ਵਿਚ ਮਾਇਆ ਵਲੋਂ ਉਪਰਾਮ ਰਹਿੰਦੇ ਹਨ।
ਅਸੰਖ ਭਗਤ ਗੁਣ ਗਿਆਨ ਵੀਚਾਰ ॥
ਅਕਾਲ ਪੁਰਖ ਦੀ ਕੁਦਰਤਿ ਵਿਚ ਅਣਗਿਣਤ ਭਗਤ ਹਨ, ਜੋ ਅਕਾਲ ਪੁਰਖ ਦੇ ਗੁਣਾਂ ਅਤੇ ਗਿਆਨ ਦੀ ਵਿਚਾਰ ਕਰ ਰਹੇ ਹਨ,
ਅਸੰਖ ਸਤੀ ਅਸੰਖ ਦਾਤਾਰ ॥
ਅਨੇਕਾਂ ਹੀ ਦਾਨੀ ਤੇ ਦਾਤੇ ਹਨ।
ਅਸੰਖ ਸੂਰ ਮੁਹ ਭਖ ਸਾਰ ॥
ਅਕਾਲ ਪੁਰਖ ਦੀ ਰਚਨਾ ਵਿਚ ਬੇਅੰਤ ਸੂਰਮੇ ਹਨ ਜੋ ਆਪਣੇ ਮੂੰਹਾਂ ਉੱਤੇ ਭਾਵ ਸਨਮੁਖ ਹੋ ਕੇ ਸ਼ਾਸਤ੍ਰਾਂ ਦੇ ਵਾਰ ਸਹਿੰਦੇ ਹਨ।
ਅਸੰਖ ਮੋਨਿ ਲਿਵ ਲਾਇ ਤਾਰ ॥
ਅਨੇਕਾਂ ਮੋਨੀ ਹਨ, ਜੋ ਇਕ-ਰਸ ਬ੍ਰਿਤੀ ਜੋੜ ਕੇ ਬੈਠ ਰਹੇ ਹਨ।
ਕੁਦਰਤਿ ਕਵਣ ਕਹਾ ਵੀਚਾਰੁ ॥
ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵਿਚਾਰ ਕਰ ਸਕਾਂ।
ਵਾਰਿਆ ਨ ਜਾਵਾ ਏਕ ਵਾਰ ॥
ਹੇ ਅਕਾਲ ਪੁਰਖ! ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ।
ਜੋ ਤੁਧੁ ਭਾਵੈ ਸਾਈ ਭਲੀ ਕਾਰ ॥
ਜੋ ਤੈਨੂੰ ਚੰਗਾ ਲਗਦਾ ਹੈ ਉਹੀ ਕੰਮ ਭਲਾ ਹੈ ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ।
ਤੂ ਸਦਾ ਸਲਾਮਤਿ ਨਿਰੰਕਾਰ ॥੧੭॥
ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈ.
Waheguru ji 🌹
ਧੰਨ ਗੁਰੂ ਨਾਨਕ ਦੇਵ ਜੀ 🙏🪔
ਸੁਣਿਐ ਈਸਰੁ ਬਰਮਾ ਇੰਦੁ ॥
ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਦਾ ਸਦਕਾ ਸਾਧਾਰਨ ਮਨੁੱਖ ਸ਼ਿਵ, ਬ੍ਰਹਮਾ ਤੇ ਇੰਦਰ ਦੀ ਪਦਵੀ 'ਤੇ ਅੱਪੜ ਜਾਂਦਾ ਹੈ।
ਸੁਣਿਐ ਮੁਖਿ ਸਾਲਾਹਣ ਮੰਦੁ ॥
ਮੰਦਾ ਮਨੁੱਖ ਭੀ ਮੂੰਹੋਂ ਰੱਬ ਦੀਆਂ ਸਿਫ਼ਤਾਂ ਕਰਨ ਲੱਗ ਪੈਂਦਾ ਹੈ।
ਸੁਣਿਐ ਜੋਗ ਜੁਗਤਿ ਤਨਿ ਭੇਦ ॥
ਸਾਧਾਰਨ ਬੁੱਧ ਵਾਲੇ ਨੂੰ ਭੀ ਸਰੀਰ ਵਿਚ ਦੀਆਂ ਗੁੱਝੀਆਂ ਗੱਲਾਂ, ਭਾਵ, ਅੱਖਾਂ, ਕੰਨ, ਜੀਭ ਆਦਿਕ ਇੰਦਰੀਆਂ ਦੇ ਚਾਲਿਆਂ ਤੇ ਵਿਕਾਰ ਆਦਿਕਾਂ ਵੱਲ ਦੌੜ-ਭੱਜ ਦੇ ਭੇਦ ਦਾ ਪਤਾ ਲੱਗ ਜਾਂਦਾ ਹੈ।
ਸੁਣਿਐ ਸਾਸਤ ਸਿਮ੍ਰਿਤਿ ਵੇਦ ॥
ਪ੍ਰਭੂ-ਮੇਲ ਦੀ ਜੁਗਤੀ ਦੀ ਸਮਝ ਪੈ ਜਾਂਦੀ ਹੈ, ਸ਼ਾਸਤ੍ਰਾਂ ਸਿਮ੍ਰਿਤੀਆਂ ਤੇ ਵੇਦਾਂ ਦੀ ਸਮਝ ਪੈ ਜਾਂਦੀ ਹੈ ਭਾਵ, ਧਾਰਮਿਕ ਪੁਸਤਕਾਂ ਦਾ ਅਸਲ ਉੱਚਾ ਨਿਸ਼ਾਨਾ ਤਦੋਂ ਸਮਝ ਪੈਂਦਾ ਹੈ ਜਦੋਂ ਅਸੀਂ ਨਾਮ ਵਿਚ ਸੁਰਤ ਜੋੜਦੇ ਹਾਂ, ਨਹੀਂ ਤਾਂ ਨਿਰੇ ਲਫ਼ਜ਼ਾਂ ਨੂੰ ਹੀ ਪੜ੍ਹ ਛਡਦੇ ਹਾਂ, ਉਸ ਅਸਲੀ ਜਜ਼ਬੇ ਵਿਚ ਨਹੀਂ ਪਹੁੰਚਦੇ, ਜਿਸ ਜਜ਼ਬੇ ਵਿਚ ਅਪੜ ਕੇ ਉਹ ਧਾਰਮਿਕ ਪੁਸਤਕਾਂ ਉਚਾਰੀਆਂ ਹੁੰਦੀਆਂ ਹਨ।
ਨਾਨਕ ਭਗਤਾ ਸਦਾ ਵਿਗਾਸੁ ॥
ਹੇ ਨਾਨਕ! ਨਾਮ ਨਾਲ ਪ੍ਰੀਤ ਕਰਨ ਵਾਲੇ ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ।
ਸੁਣਿਐ ਦੂਖ ਪਾਪ ਕਾ ਨਾਸੁ ॥੯॥
ਕਿਉਂਕਿ ਰੱਬ ਦੀ ਸਿਫ਼ਤਿ ਸਾਲਾਹ ਸੁਣਨ ਕਰਕੇ ਮਨੁੱਖ ਦੇ ਦੁਖਾਂ ਤੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ।
ਬਹੁਤ ਆਨੰਦ ਆ ਰਿਹਾ ਹੈ ਬਾਬੇ ਨਾਨਕ ਜੀ ਦੀ ਬਾਣੀ ਸਤਿੰਦਰ ਸਰਤਾਜ ਜੀ ਦੀ ਆਵਾਜ਼ ਵਿੱਚ ਸੁਣ ਕੇ।🎉
Waheguruji।।।enna skoooon ।।।।।। ਸ਼ੁਕਰਾਨੇ 🙏🏻🙏🏻🙏🏻🙏🏻
ਥਾਪਿਆ ਨ ਜਾਇ ਕੀਤਾ ਨ ਹੋਇ ॥
ਨਾ ਉਹ ਪੈਦਾ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਸਾਡਾ ਬਣਾਇਆ ਬਣਦਾ ਹੈ।
ਆਪੇ ਆਪਿ ਨਿਰੰਜਨੁ ਸੋਇ ॥
ਉਹ ਨਿਰੋਲ ਆਪ ਹੀ ਆਪ ਹੈ। ਉਹ ਅਕਾਲ ਪੁਰਖ ਮਾਇਆ ਦੇ ਪਰਭਾਵ ਤੋਂ ਪਰੇ ਹੈ।
ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥
ਜਿਸ ਮਨੁੱਖ ਨੇ ਉਸ ਅਕਾਲ ਪੁਰਖ ਨੂੰ ਸਿਮਰਿਆ ਹੈ, ਉਸ ਨੇ ਹੀ ਵਡਿਆਈ ਪਾ ਲਈ ਹੈ।
ਨਾਨਕ ਗਾਵੀਐ ਗੁਣੀ ਨਿਧਾਨੁ ॥
ਹੇ ਨਾਨਕ! ਆਓ ਅਸੀਂ ਭੀ ਉਸ ਗੁਣਾਂ ਦੇ ਖ਼ਜ਼ਾਨੇ ਹਰੀ ਦੀ ਸਿਫ਼ਤ-ਸਾਲਾਹ ਕਰੀਏ।
ਗਾਵੀਐ ਸੁਣੀਐ ਮਨਿ ਰਖੀਐ ਭਾਉ ॥
ਆਓ, ਅਕਾਲ ਪੁਰਖ ਦੇ ਗੁਣ ਗਾਵੀਏ ਤੇ ਸੁਣੀਏ ਅਤੇ ਆਪਣੇ ਮਨ ਵਿਚ ਉਸਦਾ ਪ੍ਰੇਮ ਟਿਕਾਈਏ।
ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥
ਜੋ ਮਨੁੱਖ ਇਹ ਆਹਰ ਕਰਦਾ ਹੈ, ਉਹ ਆਪਣਾ ਦੁੱਖ ਦੂਰ ਕਰਕੇ ਸੁੱਖ ਨੂੰ ਹਿਰਦੇ ਵਿਚ ਵਸਾ ਲੈਂਦਾ ਹੈ।
ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥
ਪਰ ਉਸ ਰੱਬ ਦਾ ਨਾਮ ਤੇ ਗਿਆਨ ਗੁਰੂ ਦੀ ਰਾਹੀਂ ਪ੍ਰਾਪਤ ਹੁੰਦਾ ਹੈ। ਗੁਰੂ ਦੀ ਰਾਹੀਂ ਹੀ ਇਹ ਪਰਤੀਤ ਆਉਂਦੀ ਹੈ ਕਿ ਉਹ ਹਰੀ ਸਭ ਥਾਈਂ ਵਿਆਪਕ ਹੈ।
ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥
ਗੁਰੂ ਹੀ ਸਾਡੇ ਲਈ ਸ਼ਿਵ ਹੈ, ਗੁਰੂ ਹੀ ਸਾਡੇ ਲਈ ਗੋਰਖ ਤੇ ਬ੍ਰਹਮਾ ਹੈ ਅਤੇ ਗੁਰੂ ਹੀ ਸਾਡੇ ਲਈ ਮਾਈ ਪਾਰਬਤੀ ਹੈ।
ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥
ਉਂਝ ਇਸ ਅਕਾਲ ਪੁਰਖ ਦੇ ਹੁਕਮ ਨੂੰ ਜੇ ਮੈਂ ਸਮਝ, ਭੀ ਲਵਾਂ, ਤਾਂ ਭੀ ਉਸ ਦਾ ਵਰਣਨ ਨਹੀਂ ਕਰ ਸਕਦਾ। ਅਕਾਲ ਪੁਰਖ ਦੇ ਹੁਕਮ ਦਾ ਕਥਨ ਨਹੀਂ ਕੀਤਾ ਜਾ ਸਕਦਾ।
ਗੁਰਾ ਇਕ ਦੇਹਿ ਬੁਝਾਈ ॥
ਮੇਰੀ ਤਾਂ ਹੇ ਸਤਿਗੁਰੂ! ਤੇਰੇ ਅੱਗੇ ਅਰਦਾਸ ਹੈ ਕਿ ਮੈਨੂੰ ਇਕ ਸਮਝ ਦੇਹ।
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥
ਕਿ ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਰੱਬ ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ।
ਅਮੁਲ ਗੁਣ ਅਮੁਲ ਵਾਪਾਰ ॥
ਅਕਾਲ ਪੁਰਖ ਦੇ ਗੁਣ ਅਮੋਲਕ ਹਨ ਭਾਵ, ਗੁਣਾਂ ਦਾ ਮੁੱਲ ਨਹੀਂ ਪੈ ਸਕਦਾ। ਇਹਨਾਂ ਗੁਣਾਂ ਦੇ ਵਪਾਰ ਕਰਨੇ ਭੀ ਅਮੋਲਕ ਹਨ।
ਅਮੁਲ ਵਾਪਾਰੀਏ ਅਮੁਲ ਭੰਡਾਰ ॥
ਉਹਨਾਂ ਮਨੁੱਖਾਂ ਦਾ ਭੀ ਮੁੱਲ ਨਹੀਂ ਪੈ ਸਕਦਾ, ਜੋ ਅਕਾਲ ਪੁਰਖ ਦੇ ਗੁਣਾਂ ਦੇ ਵਪਾਰ ਕਰਦੇ ਹਨ, ਗੁਣਾਂ ਦੇ ਖ਼ਜ਼ਾਨੇ ਭੀ ਅਮੋਲਕ ਹਨ।
ਅਮੁਲ ਆਵਹਿ ਅਮੁਲ ਲੈ ਜਾਹਿ ॥
ਉਹਨਾਂ ਮਨੁੱਖਾਂ ਦਾ ਮੁੱਲ ਨਹੀਂ ਪੈ ਸਕਦਾ, ਜੋ ਇਸ ਵਪਾਰ ਲਈ ਜਗਤ ਵਿਚ ਆਉਂਦੇ ਹਨ। ਉਹ ਭੀ ਵੱਡੇ ਭਾਗਾਂ ਵਾਲੇ ਹਨ, ਜੋ ਇਹ ਸੌਦਾ ਖ਼ਰੀਦ ਕੇ ਲੈ ਜਾਂਦੇ ਹਨ।
ਅਮੁਲ ਭਾਇ ਅਮੁਲਾ ਸਮਾਹਿ ॥
ਜੋ ਮਨੁੱਖ ਅਕਾਲ ਪੁਰਖ ਦੇ ਪ੍ਰੇਮ ਵਿਚ ਹਨ ਅਤੇ ਜੋ ਮਨੁੱਖ ਉਸ ਅਕਾਲ ਪੁਰਖ ਵਿਚ ਲੀਨ ਹੋਏ ਹੋਏ ਹਨ, ਉਹ ਭੀ ਅਮੋਲਕ ਹਨ।
ਅਮੁਲੁ ਧਰਮੁ ਅਮੁਲੁ ਦੀਬਾਣੁ ॥
ਅਕਾਲ ਪੁਰਖ ਦੇ ਕਨੂੰਨ ਤੇ ਰਾਜ-ਦਰਬਾਰ ਅਮੋਲਕ ਹਨ।
ਅਮੁਲੁ ਤੁਲੁ ਅਮੁਲੁ ਪਰਵਾਣੁ ॥
ਉਹ ਤੱਕੜ ਅਮੋਲਕ ਹਨ ਤੇ ਉਹ ਵੱਟਾ ਅਮੋਲਕ ਹੈ ਜਿਸ ਨਾਲ ਜੀਵਾਂ ਦੇ ਚੰਗੇ-ਮੰਦੇ ਕੰਮਾਂ ਨੂੰ ਤੋਲਦਾ ਹੈ।
ਅਮੁਲੁ ਬਖਸੀਸ ਅਮੁਲੁ ਨੀਸਾਣੁ ॥
ਉਸ ਦੀ ਬਖ਼ਸ਼ਸ਼ ਤੇ ਬਖ਼ਸ਼ਸ਼ ਦੇ ਨਿਸ਼ਾਨ ਭੀ ਅਮੋਲਕ ਹਨ।
ਅਮੁਲੁ ਕਰਮੁ ਅਮੁਲੁ ਫੁਰਮਾਣੁ ॥
ਅਕਾਲ ਪੁਰਖ ਦੀ ਬਖਸ਼ਸ਼ ਤੇ ਹੁਕਮ ਭੀ ਮੁੱਲ ਤੋਂ ਪਰੇ ਹਨ ਕਿਸੇ ਦਾ ਭੀ ਅੰਦਾਜ਼ਾ ਨਹੀਂ ਲੱਗ ਸਕਦਾ।
ਅਮੁਲੋ ਅਮੁਲੁ ਆਖਿਆ ਨ ਜਾਇ ॥
ਅਕਾਲ ਪੁਰਖ ਸਭ ਅੰਦਾਜ਼ਿਆਂ ਤੋਂ ਪਰੇ ਹੈ, ਉਸ ਦਾ ਕੋਈ ਅੰਦਾਜ਼ਾ ਨਹੀਂ ਲੱਗ ਸਕਦਾ।
ਆਖਿ ਆਖਿ ਰਹੇ ਲਿਵ ਲਾਇ ॥
ਜੋ ਮਨੁੱਖ ਧਿਆਨ ਜੋੜ ਜੋੜ ਕੇ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ, ਉਹ ਅੰਤ ਨੂੰ ਰਹਿ ਜਾਂਦੇ ਹਨ।
ਆਖਹਿ ਵੇਦ ਪਾਠ ਪੁਰਾਣ ॥
ਵੇਦਾਂ ਦੇ ਮੰਤਰ ਤੇ ਪੁਰਾਣ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ।
ਆਖਹਿ ਪੜੇ ਕਰਹਿ ਵਖਿਆਣ ॥
ਵਿਦਵਾਨ ਮਨੁੱਖ ਭੀ, ਜੋ ਹੋਰਨਾਂ ਨੂੰ ਉਪਦੇਸ਼ ਕਰਦੇ ਹਨ, ਅਕਾਲ ਪੁਰਖ ਦਾ ਬਿਆਨ ਕਰਦੇ ਹਨ।
ਆਖਹਿ ਬਰਮੇ ਆਖਹਿ ਇੰਦ ॥
ਕਈ ਬ੍ਰਹਮਾ, ਕਈ ਇੰਦਰ ਅਕਾਲ ਪੁਰਖ ਦੀ ਵਡਿਆਈ ਆਖਦੇ ਹਨ।
ਆਖਹਿ ਗੋਪੀ ਤੈ ਗੋਵਿੰਦ ॥
ਗੋਪੀਆਂ ਤੇ ਕਈ ਕਾਨ੍ਹ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ।
ਆਖਹਿ ਈਸਰ ਆਖਹਿ ਸਿਧ ॥
ਕਈ ਸ਼ਿਵ ਤੇ ਸਿੱਧ ਅਕਾਲ ਪੁਰਖ ਦੀ ਵਡਿਆਈ ਆਖਦੇ ਹਨ।
ਆਖਹਿ ਕੇਤੇ ਕੀਤੇ ਬੁਧ ॥
ਅਕਾਲ ਪੁਰਖ ਦੇ ਪੈਦਾ ਕੀਤੇ ਹੋਏ ਬੇਅੰਤ ਬੁੱਧ ਉਸ ਦੀ ਵਡਿਆਈ ਆਖਦੇ ਹਨ।
ਆਖਹਿ ਦਾਨਵ ਆਖਹਿ ਦੇਵ ॥
ਰਾਖਸ਼ ਤੇ ਦੇਵਤੇ ਵੀ ਅਕਾਲ ਪੁਰਖ ਦੀ ਵਡਿਆਈ ਆਖਦੇ ਹਨ।
ਆਖਹਿ ਸੁਰਿ ਨਰ ਮੁਨਿ ਜਨ ਸੇਵ ॥
ਦੇਵਤਾ-ਸੁਭਾਉ ਮਨੁੱਖ, ਮੁਨੀ ਲੋਕ ਤੇ ਸੇਵਕ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ।
ਕੇਤੇ ਆਖਹਿ ਆਖਣਿ ਪਾਹਿ ॥
ਬੇਅੰਤ ਜੀਵ ਅਕਾਲ ਪੁਰਖ ਦਾ ਅੰਦਾਜ਼ਾ ਲਾ ਰਹੇ ਹਨ, ਅਤੇ ਬੇਅੰਤ ਹੀ ਲਾਉਣ ਦਾ ਜਤਨ ਕਰ ਰਹੇ ਹਨ।
ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥
ਬੇਅੰਤ ਜੀਵ ਅੰਦਾਜ਼ਾ ਲਾ ਲਾ ਕੇ ਇਸ ਜਗਤ ਤੋਂ ਤੁਰੇ ਜਾ ਰਹੇ ਹਨ।
ਏਤੇ ਕੀਤੇ ਹੋਰਿ ਕਰੇਹਿ ॥
ਜਗਤ ਵਿਚ ਇਤਨੇ ਬੇਅੰਤ ਜੀਵ ਪੈਦਾ ਕੀਤੇ ਹੋਏ ਹਨ ਜੋ ਬਿਆਨ ਕਰ ਰਹੇ ਹਨ, ਪਰ ਹੇ ਹਰੀ! ਜੇ ਤੂੰ ਹੋਰ ਭੀ ਬੇਅੰਤ ਜੀਵ ਪੈਦਾ ਕਰ ਦੇਵੇਂ,
ਤਾ ਆਖਿ ਨ ਸਕਹਿ ਕੇਈ ਕੇਇ ॥
ਤਾਂ ਭੀ ਕੋਈ ਜੀਵ ਤੇਰਾ ਅੰਦਾਜ਼ਾ ਨਹੀਂ ਲਾ ਸਕਦੇ।
ਜੇਵਡੁ ਭਾਵੈ ਤੇਵਡੁ ਹੋਇ ॥
ਹੇ ਨਾਨਕ! ਪਰਮਾਤਮਾ ਜਿਤਨਾ ਚਾਹੁੰਦਾ ਹੈ ਉਤਨਾ ਹੀ ਵੱਡਾ ਹੋ ਜਾਂਦਾ ਹੈ ਆਪਣੀ ਕੁਦਰਤ ਵਧਾ ਲੈਂਦਾ ਹੈ।
ਨਾਨਕ ਜਾਣੈ ਸਾਚਾ ਸੋਇ ॥
ਉਹ ਸਦਾ-ਥਿਰ ਰਹਿਣ ਵਾਲਾ ਹਰੀ ਆਪ ਹੀ ਜਾਣਦਾ ਹੈ ਕਿ ਉਹ ਕੇਡਾ ਵੱਡਾ ਹੈ।
ਜੇ ਕੋ ਆਖੈ ਬੋਲੁਵਿਗਾੜੁ ॥
ਜੇ ਕੋਈ ਬੜਬੋਲਾ ਮਨੁੱਖ ਦੱਸਣ ਲੱਗੇ ਕਿ ਅਕਾਲ ਪੁਰਖ ਕਿਤਨਾ ਵੱਡਾ ਹੈ,
ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥
ਤਾਂ ਉਹ ਮਨੁੱਖ ਮੂਰਖਾਂ-ਸਿਰ-ਮੂਰਖ ਗਿਣਿਆ ਜਾਂਦਾ ਹੈ।
ਵਾਹਿਗੁਰੂ ਜੀ ਮਿਹਰ ਕਰਨ ਸਭਨਾ ਤੇ
ਵਾਹਿਗੁਰੂ ਜੀ । 🙏🙏🙏🙏🙏 ਗੁਲਾਮੀ ਦੂਰ ਕਰੋ । ਰਾਜ ਭਾਗ ਬਖਸ਼ਿਸ਼ ਕਰੋ । ਖਾਲਸੇ ਦੇ ਬੋਲ ਬਾਲੇ ਹੋਣ ।
wmk ❤🙏❤
after listening to this melodious voice and beautifully sung by SATINDER SARTAJ , one goes to heaven
40 minutes of Sukoon ❤
Bilkul ji🙏🏻🙏🏻🙏🏻
❤
Next time Rehraas Sahib please.......
Waheguru ji 👏
Agreed 👍
Yes
Yes Waheguru ji❤
And Asa di waar someday as well❤️
Waheguru Waheguru Waheguru 🙏🙏🙏❤️❤️❤️🌹🌹🌹
ਗੁਰੂ ਸਾਬ ਦੀ ਲਿਖ਼ਤ ਮਹਾਨ
ਸਰਤਾਜ,ਦੀ ਆਵਾਜ਼ ਮਹਾਨ
Satnam-Waheguru-Ji
(❤❤❤Koti-Kot Parnam Waheguru Ji te Sartaj Ji nu eh sachi gurbani lai❤❤❤)
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਜੀ 🙏🙏🙏🙏🙏
Waheguru ji chardi kala bakshan.❤
goosebumps veerji, dhan dhan waheguru
Waheguru ji bhut bhut sukar a mere mn di gal poori hoi mere waheguru ji meher kro saria te 🙏🙏 dil nu sakoon mil gya 🙏🙏
Thank you so much Satinder ji...your loving voice and blessings of Guruji 🎉🎉🎉Dhan Guru Nanak Dev Ji
Waheguruji Tera Shukar Hai. Mahan Gurbani and wonderful voice. Waheguruji Bless you, Satinder Veerji🙏🙏
ਵਾਹਿਗੁਰੂ ਜੀ ☬ ੧ਓ ☬ ਵਾਹਿਗੁਰੂ